ਐਮੀ ਵਿਰਕ ਤੋਂ ਬਾਅਦ ”83” ਫਿਲਮ ”ਚ ਇਸ ਪੰਜਾਬੀ ਗਾਇਕ ਦੀ ਹੋਈ ਐਂਟਰੀ

0
133

ਜਲੰਧਰ (ਬਿਊਰੋ) : ਬਾਲੀਵੁੱਡ ਐਕਟਰ ਰਣਵੀਰ ਸਿੰਘ ਦੀ ਫਿਲਮ ’83’ ਨੂੰ ਲੈ ਕੇ ਆਏ ਦਿਨ ਨਵੇਂ ਖੁਲਾਸੇ ਹੋ ਰਹੇ ਹਨ। ਖਬਰਾਂ
ਮੰਨੀਏ ਤਾਂ ਗਾਇਕ ਤੇ ਐਕਟਰ ਐਮੀ ਵਿਰਕ ਨੂੰ ਇਸ ਫਿਲਮ ਲਈ ਕਾਸਟ ਕੀਤਾ ਗਿਆ ਹੈ। ਐਮੀ ਵਿਰਕ ਇਸ ਫਿਲਮ ‘ਚ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਨਿਭਾਉਣਗੇ।
ਇਸ ਫਿਲਮ ਨੂੰ ਲੈ ਕੇ ਹੁਣ ਇਕ ਹੋਰ ਖਬਰ ਆਈ ਹੈ ਕਿ ਇਸ ਫਿਲਮ ਲਈ ਗਾਇਕ ਹਾਰਡੀ ਸੰਧੂ ਨੂੰ ਵੀ ਕਾਸਟ ਕੀਤਾ ਗਿਆ ਹੈ। ਹਾਰਡੀ ਸੰਧੂ ਦਾ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਚੰਗਾ ਨਾਂ ਹੈ। ਉਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।
ਖਬਰਾਂ ਮੁਤਾਬਕ, ਹਾਰਡੀ ਸੰਧੂ ਇਸ ਫਿਲਮ ‘ਚ ਸਾਬਕਾ ਕ੍ਰਿਕਟਰ ਮਦਨ ਲਾਲ ਦਾ ਕਿਰਦਾਰ ਨਿਭਾਉਣਗੇ। ਮਦਨ ਲਾਲ ਨੇ ਸਾਲ 1983 ਦਾ ਕ੍ਰਿਕਟ ਵਰਲਡ ਕੱਪ ਜਿੱਤਣ ‘ਚ ਖਾਸ ਕਿਰਦਾਰ ਨਿਭਾਇਆ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਵਿਕਟਾਂ ਲਈਆਂ ਸਨ।
ਦੱਸ ਦੀਏ ਕਿ ’83’ ਫਿਲਮ ਨੂੰ ਕਬੀਰ ਖਾਨ ਡਾਇਰੈਕਟ ਕਰ ਰਹੇ ਹਨ ਤੇ ਇਹ ਫਿਲਮ ਕਪਿਲ ਦੇਵ ਦੇ ਜੀਵਨ ‘ਤੇ ਬਣ ਰਹੀ ਹੈ, ਜਿਨ੍ਹਾਂ ਨੇ ਸਾਲ 1983 ਦਾ ਕ੍ਰਿਕਟ ਵਰਲਡ ਕੱਪ ਜਿੱਤ ਕੇ ਇਕ ਇਤਿਹਾਸ ਰਚਿਆ ਸੀ।