ਕੈਪਟਨ ਅਮਰਿੰਦਰ ਸਰਕਾਰੀ ਕਾਲਜ ਦੀ ਰੱਖਣਗੇ ਨੀਂਹ

0
93

ਜਲੰਧਰ—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਲੰਧਰ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਬੂਟਾ ਮੰਡੀ ਵਿਚ ਸਵੇਰੇ 9.30 ਵਜੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਕਾਲਜ ਦਾ ਉਦਘਾਟਨ ਕਰ ਕੇ ਜਲੰਧਰ ਦੀ ਜਨਤਾ ਨੂੰ ਵੱਡਾ ਤੋਹਫਾ ਦੇਣਗੇ। ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਕੈਪਟਨ ਅਮਰਿੰਦਰ ਦੇ ਵਿਚਾਰ ਸੁਣਨ ਨੂੰ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਡੀ. ਏ. ਵੀ. ਯੂਨੀਵਰਸਿਟੀ ਵਿਚ ਘਰ-ਘਰ ਨੌਕਰੀ ਯੋਜਨਾ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਕੈਪਨਟ ਅਮਰਿੰਦਰ ਸਿੰਘ ਅੱਜ ਭਾਰਤ-ਪਾਕਿ ਵਿਚਾਲੇ ਵਧਦੇ ਤਾਣਅ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਦਾ ਵੀ ਦੌਰਾ ਕਰਨਗੇ ਜਾਣਗੇ।