”ਮੁਕਲਾਵਾ” ਫਿਲਮ ਦਾ ਗੀਤ ”ਗੁਲਾਬੀ ਪਾਣੀ” 5 ਨੂੰ ਹੋਵੇਗਾ ਰਿਲੀਜ਼

0
142

ਜਲੰਧਰ — 24 ਮਈ ਨੂੰ ਵੱਡੇ ਪੱਧਰ ‘ਤੇ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ‘ਮੁਕਲਾਵਾ’ ਦਾ ਅਗਲਾ ਗੀਤ ‘ਗੁਲਾਬੀ ਪਾਣੀ’ 5 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਡਿਊਟ ਗੀਤ ਨੂੰ ਐਮੀ ਵਿਰਕ ਤੇ ਮੰਨਤ ਨੂਰ ਨੇ ਆਪਣੀ ਸੁਰੀਲੀ ਆਵਾਜ਼ ‘ਚ ਗਾਇਆ ਹੈ। ਇਸ ਗੀਤ ਨੂੰ ਹਰਮਨਜੀਤ ਵਲੋਂ ਲਿਖਿਆ ਗਿਆ ਹੈ। ਗੁਰਮੀਤ ਸਿੰਘ ਵਲੋਂ ਇਸ ਦਾ ਮਿਊਜ਼ਿਕ ਤਿਆਰ ਕੀਤਾ ਗਿਆ ਹੈ। ‘ਗੁਲਾਬੀ ਪਾਣੀ’ ਗੀਤ ਫਿਲਮ ਦੇ ਹੀਰੋ ਐਮੀ ਵਿਰਕ ਤੇ ਹੀਰੋਇਨ ਸੋਨਮ ਬਾਜਵਾ ‘ਤੇ ਫਿਲਮਾਇਆ ਗਿਆ ਹੈ।
ਦੱਸਣਯੋਗ ਹੈ ਕਿ ‘ਮੁਕਲਾਵਾ’ ਫਿਲਮ ਦਾ ਪਹਿਲਾ ਗੀਤ ‘ਕਾਲਾ ਸੂਟ’ ਵੀ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। 3.9 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ‘ਕਾਲਾ ਸੂਟ’ ਯੂਟਿਊਬ ‘ਤੇ ਵੀ ਟਰੈਂਡਿੰਗ ‘ਚ ਰਿਹਾ ਸੀ। ‘ਮੁਕਲਾਵਾ’ ਫਿਲਮ ‘ਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਸਰਬਜੀਤ ਚੀਮਾ, ਨਿਰਮਲ ਰਿਸ਼ੀ ਤੇ ਦ੍ਰਿਸ਼ਟੀ ਗਰੇਵਾਲ ਨੇ ਅਹਿਮ ਭੂਮਿਕਾ ਨਿਭਾਈ ਹੈ। ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ‘ਵਾਈਟ ਹਿੱਲ ਸਟੂਡੀਓ’ ਤੇ ‘ਗਰੇਸਲੇਟ ਪਿਕਚਰਸ’ ਵਲੋਂ ਬਣਾਈ ਗਈ ਇਸ ਫਿਲਮ ਦੇ ਪ੍ਰੋਡਿਊਸਰ ਗੁਨਬੀਰ ਸਿੰਘ ਸਿੱਧੂ ਤੇ ਮਨਮੌੜ ਸਿੱਧੂ ਹਨ।