ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਅਦਾਲਤ ਵੱਲੋਂ ਗਠਿਤ 6 ਸੀਨੀਅਰ ਵਕੀਲਾਂ ਦੀ ਕਮੇਟੀ ਦੇ ਸੁਝਾਵਾਂ ਨੂੰ ਲਾਗੂ ਕਰਨ ਨੂੰ ਕਿਹਾ ਹੈ। ਇਸ ‘ਚ ਅਕਾਲ ਤਖ਼ਤ ਵੱਲੋਂ ਜਾਰੀ ਉਸ ਹੁਕਮਨਾਮੇ ਨੂੰ ਸਾਰੇ ਵਿਆਹ ਪੈਲੇਸਾਂ ਅਤੇ ਫ਼ਾਰਮ ਹਾਊਸ ‘ਚ ਨੋਟਿਸ ਦੇ ਰੂਪ ‘ਚ ਲਾਉਣ ਦੇ ਸੁਝਾਅ ਵੀ ਸ਼ਾਮਲ ਹਨ, ਜਿਸ ‘ਚ ਲਾਊਡ ਸਪੀਕਰ ਸਿਰਫ ਅਰਦਾਸ ਸਮੇਂ ਹੀ ਵਜਾਉਣ ਦੇ ਆਦੇਸ਼ ਸੰਗਤ ਨੂੰ ਦਿੱਤੇ ਹੋਏ ਹਨ। ਮਾਮਲਾ ਉਸ ਹਾਈਕੋਰਟ ਪਹੁੰਚਿਆ ਸੀ, ਜਦੋਂ ਕਾਂਸਲ ਦੇ ਇੱਕ ਫ਼ਾਰਮ ਹਾਊਸ ‘ਚ 15 ਅਤੇ 16 ਨਵੰਬਰ, 2018 ਦੀ ਅੱਧੀ ਰਾਤ ਤੱਕ ਔਰਤ ਕਾਉਂਸਲਰ ਤਜਿੰਦਰ ਕੌਰ ਦੇ ਬੇਟੇ ਦੇ ਵਿਆਹ ਮੌਕੇ ਉੱਚੀ ਆਵਾਜ਼ ‘ਚ ਡੀ. ਜੇ. ਵਜ ਰਿਹਾ ਸੀ। ਹਾਈਕੋਰਟ ਦੇ ਜਸਟਿਸ ਜੀ. ਐੱਸ. ਸੰਧੇਵਾਲੀਆ ਨੇ ਉਕਤ ਘਟਨਾ ਦਾ ਨੋਟਿਸ ਲੈਂਦੇ ਹੋਏ ਜਨਹਿਤ ਪਟੀਸ਼ਨ ਦੇ ਰੂਪ ‘ਚ ਮਾਮਲਾ ਚਲਾਇਆ ਸੀ।
Related Posts
ਨਨਕਾਣਾ ਸਾਹਿਬ ਚ ਸਿੱਖ ਕੁੜੀ ਦੀ ਪੱਤ ਲੁੱਟੀ, ਮੁਲਜ਼ਮ ਫੜੇ
ਚੰਡੀਗੜ੍ਹ: ਪਾਕਿਸਤਾਨ ਵਿੱਚ ਸਿੱਖ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਨੂੰ ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ…
ਸ਼ੋਕ ਦਾ ਕੋਈ ਮੁਲ ਨਹੀਂ ,40 ਫੁੱਟ ਲੰਬੀ ਬੱਸ ‘ਚ ਦੁਨੀਆ ਘੁੰਮਣ ਨਿਕਲਿਆ ਇਹ ਜੋੜਾ
ਵਾਸ਼ਿੰਗਟਨ — ਇਸ ਦੁਨੀਆ ਵਿਚ ਹਰੇਕ ਇਨਸਾਨ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕਰਦਾ ਹੈ। ਅਮਰੀਕਾ ਵਿਚ ਰਹਿੰਦੇ…
16 ਦਸੰਬਰ ਨੂੰ ਲੱਗੇਗਾ ਪਾਸਪੋਰਟ ਕੈਂਪ, ਭਾਰਤੀ ਲੈਣਗੇ ਲਾਭ
ਰੋਮ —ਇਟਲੀ ਵਿੱਚ ਰਹਿ ਰਹੇ ਭਾਰਤੀਆਂ ਦੀ ਸੇਵਾ ਵਿੱਚ ਸਦਾ ਹੀ ਤਿਆਰ ਰਹਿੰਦੀ ‘ਭਾਰਤੀ ਅੰਬੈਸੀ ਰੋਮ’ ਵਲੋਂ ਇਕ ਹੋਰ ਪਾਸਪੋਰਟ…