ਮੋਜਾਂ ਲੁੱਟਣ ‘ਚ ਕੀ ਹਰਜਾ, ਜਦੋਂ ਸਰਕਾਰ ਦੇ ਰਹੀ ਹੈ ਪੰਡਾਂ ਦੇ ਹਿਸਾਬ ਨਾਲ ਕਰਜ਼ਾ

0
127
Man Dreams About Vacation Businessman Gets A Bank Loan Clipart

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਛੋਟੇ ਉਦਯੋਗਾਂ ਦੀ ਮਦਦ ਲਈ 59 ਮਿੰਟ ‘ਚ ਲੋਨ ਮਨਜ਼ੂਰ ਕਰਨ ਦੀ ਸਕੀਮ ਲਾਂਚ ਕੀਤੀ। ਇਸ ਸਕੀਮ ਦਾ ਫਾਇਦਾ ਉਨ੍ਹਾਂ ਲੋਕਾਂ ਨੂੰ ਮਿਲੇਗਾ ਜੋ ਛੋਟੇ ਜਾਂ ਦਰਮਿਆਨੇ ਉਦਯੋਗ ਲਾਉਣ ਜਾਂ ਆਪਣੇ ਕਾਰੋਬਾਰ ਨੂੰ ਵਧਾਉਣਾ ਚਾਹੁੰਦੇ ਹਨ। ਸਰਕਾਰ ਦੀ ਇਸ ਸਕੀਮ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਲੋਨ ਲੈਣ ਲਈ ਤੁਹਾਨੂੰ ਬੈਂਕਾਂ ਦੇ ਚੱਕਰ ਲਾਉਣ ਦੀ ਜ਼ਰੂਰਤ ਨਹੀਂ ਹੈ। ਇਹ ਸਾਰਾ ਪ੍ਰੋਸੈੱਸ ਆਨਲਾਈਨ ਹੀ ਹੋਵੇਗਾ। ਇਸ ਸਕੀਮ ਨਾਲ 21 ਸਰਕਾਰੀ ਬੈਂਕ ਜੁੜੇ ਹਨ। ਭਾਰਤੀ ਸਟੇਟ ਬੈਂਕ, ਪੀ. ਐੱਨ. ਬੀ. ਅਤੇ ਬੈਂਕ ਆਫ ਬੜੌਦਾ ਵਰਗੇ ਵੱਡੇ ਬੈਂਕਾਂ ਤੋਂ ਲੈ ਕੇ ਓਰੀਐਂਟਲ ਬੈਂਕ ਆਫ ਕਾਮਰਸ, ਕਾਰਪੋਰੇਸ਼ਨ ਬੈਂਕ, ਇੰਡੀਅਨ ਬੈਂਕ, ਇਲਾਹਾਬਾਦ ਬੈਂਕ, ਵਿਜਯਾ ਬੈਂਕ, ਸਿਡਬੀ, ਆਂਧਰਾ ਪ੍ਰਦੇਸ਼ ਬੈਂਕ, ਬੈਂਕ ਆਫ ਇੰਡੀਆ, ਯੂਨਾਈਟਿਡ ਬੈਂਕ ਆਫ ਇੰਡੀਆ ਆਦਿ ਇਸ ‘ਚ ਸ਼ਾਮਲ ਹਨ। ਸਰਕਾਰ ਦੇ ਪੋਰਟਲ ‘ਤੇ ਤੁਸੀਂ 59 ਮਿੰਟ ‘ਚ 1 ਲੱਖ ਰੁਪਏ ਤੋਂ ਲੈ ਕੇ 1 ਕਰੋੜ ਰੁਪਏ ਤਕ ਦਾ ਬਿਜ਼ਨੈੱਸ ਲੋਨ ਲੈ ਸਕਦੇ ਹੋ। ਇਹ ਲੋਨ ਲੈਣ ਲਈ ਜੀ. ਐੱਸ. ਟੀ. ਰਿਟਰਨ/ਇਨਕਮ ਟੈਕਸ ਰਿਟਰਨ/ਬੈਂਕਿੰਗ ਡਿਟੇਲ ਦੇਣਾ ਜ਼ਰੂਰੀ ਹੈ।