ਰਾਕੇਸ਼ ਰੌਸ਼ਨ ਨੂੰ ਹੋਇਆ ਕੈਂਸਰ, ਰਿਤਿਕ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ

0
123

ਮੁੰਬਈ-ਬਾਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਦੇ ਪਿਤਾ ਅਤੇ ਫ਼ਿਲਮ ਮੇਕਰ ਰਾਕੇਸ਼ ਰੌਸ਼ਨ ਗਲੇ ਦੇ ਕੈਂਸਰ ਤੋਂ ਪੀੜਤ ਹਨ। ਇਸ ਗੱਲ ਦੀ ਜਾਣਕਾਰੀ ਅੱਜ ਰਿਤਿਕ ਰੋਸ਼ਨ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਰਿਤਿਕ ਨੇ ਦੱਸਿਆ ਕਿ ਕੁਝ ਹਫ਼ਤੇ ਪਹਿਲਾਂ ਹੀ ਬਿਮਾਰੀ ਦਾ ਪਤਾ ਲੱਗਿਆ ਹੈ ਅਤੇ ਅੱਜ ਉਨ੍ਹਾਂ (ਰਾਕੇਸ਼ ਰੌਸ਼ਨ ) ਦੀ ਸਰਜਰੀ ਹੋਣੀ ਹੈ। ਰਿਤਿਕ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਨੂੰ ਗਲੇ ਦੇ ਕੈਂਸਰ ਦੀ ਸ਼ੁਰੂਆਤੀ ਸਟੇਜ ਹੈ।