ਹੁਣ ਪਰਾਲੀ ‘ਤੇ ਚੱਲੇਗਾ ਬਠਿੰਡਾ ਥਰਮਲ

0
128

ਬਠਿੰਡਾ—ਬਠਿੰਡਾ ਥਰਮਲ ਪਲਾਂਟ ਨੂੰ ਪਰਾਲੀ ਨਾਲ ਚਲਾਉਣ ਦਾ ਫੈਸਲਾ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਨੂੰ ਅਮਲੀਜਾਮਾ ਪਹਿਣਾ ਕੇ ਸ਼ੁਰੂ ਕਰਾਇਆ ਜਾਏਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕੀਤਾ। ਤੁਹਾਨੂੰ ਦੱਸ ਦੇਈਏ ਕਿ ਕਾਂਗੜ ਆਪਣੇ ਹਲਕੇ ਦਿਆਲਪੁਰ ਵਿਚ ਸੰਗਤ ਦਰਸ਼ਨ ਕਰਨ ਪਹੁੰਚੇ ਹੋਏ ਸਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਥਰਮਲ ਕਰਮਚਾਰੀਆਂ ਦੀ ਮੰਗ ਸੀ ਕਿ ਇਸ ਥਰਮਲ ਨੂੰ ਬੰਦ ਨਾ ਕੀਤਾ ਜਾਏ। ਇਸ ਨੂੰ ਦੇਖਦੇ ਹੋਏ ਪਾਵਰ ਕਾਰਪੋਰੇਸ਼ਨ ਅਤੇ ਸਰਕਾਰ ਨੇ ਇਹ ਫੈਸਲਾ ਕੀਤਾ ਕਿ ਇਸ ਨੂੰ ਪਰਾਲੀ ਨਾਲ ਹੀ ਚਲਾਇਆ ਜਾਏਗਾ ਜਿਸ ਨਾਲ ਪ੍ਰਦੂਸ਼ਣ ਵੀ ਨਹੀਂ ਹੋਵੇਗਾ ਅਤੇ ਕਿਸਾਨਾਂ ਨੂੰ ਵੀ ਇਸ ਦਾ ਫਾਇਦਾ ਮਿਲੇਗਾ। ਉਨ੍ਹਾਂ ਨੇ ਪਰਾਲੀ ਨੂੰ ਘੱਟ ਸਾੜਨ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਮੀਦ ਹੈ ਕਿ ਆਉਣ ਵਾਲੇ ਸੀਜ਼ਨ ਵਿਚ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਜਿਸ ਦੇ ਚਲਦੇ ਵਾਤਾਵਰਨ ਗੰਦਲਾ ਨਹੀਂ ਹੋਵੇਗਾ।