ਹੁਣ ਪੱਤਰਕਾਰਾਂ ਹਰ ਮਹੀਨੇ ਮਿਲੇਗੀ 12 ਹਜ਼ਾਰ ਰੁਪਏ ਪੈਨਸ਼ਨ ਦਾ ਉਠਾ ਸਕਦੇ ਨੇ ਲਾਭ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਬੈਠਕ ‘ਚ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪ੍ਰਤੀ ਮਹੀਨਾ 12,000 ਰੁਪਏ ਪੈਨਸ਼ਨ ਦਿੱਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੱਤਰਕਾਰਾਂ ਵੱਲੋਂ ਲੰਬੇ ਸਮੇਂ ਤੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਿਤ ਪ੍ਰਸਤਾਵ ਦੇ ਅਨੁਸਾਰ, ਪੰਜਾਬ ਸੂਬੇ ਦੇ ਨਾਲ ਕੰਮ ਕਰਨ ਵਾਲੇ ਪੱਤਰਕਾਰ ਦੀ ਉਮਰ 60 ਤੋਂ ਵੱਧ ਹੋਣੀ ਚਾਹੀਦੀ ਹੈ ਉਹ ਹੀ ਇਸ ਸਕੀਮ ਦਾ ਲਾਭ ਲੈ ਸਕਣਗੇ।

Share with Friends

Leave a Reply