ਸਾਬਕਾ ਮੰਤਰੀ ਸਿੱਧੂ ਨੇ ਛੱਡੀ ਸਰਕਾਰੀ ਰਿਹਾਇਸ

ਚੰਡੀਗੜ੍ਹ— ਪੰਜਾਬ ਕੈਬਨਿਟ ‘ਚੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਸਰਕਾਰੀ ਕੋਠੀ ਵੀ ਖਾਲੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਸਿੱਧੂ ਨੇ ਟਵੀਟ ਕਰਕੇ ਖੁਦ ਦਿੱਤੀ। ਉਨ੍ਹਾਂ ਲਿੱਖਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸਰਕਾਰੀ ਰਿਹਾਇਸ਼ ਉਨ੍ਹਾਂ ਨੇ ਖਾਲੀ ਕਰ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਹੈ। ਮੰਤਰੀ ਅਹੁਦੇ ਤੋਂ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਮੰਤਰੀ ਦੇ ਤੌਰ ‘ਤੇ ਮਿਲੀਆਂ ਸਰਕਾਰੀ ਸਹੂਲਤਾਂ ਵੀ ਛੱਡਣੀਆਂ ਸ਼ੁਰੂ ਕਰ ਦਿੱਤੀਆਂ ਹਨ। ਬਾਅਦ ਦੁਪਹਿਰ ਸਿੱਧੂ ਦੇ ਸੈਕਟਰ-2 ਸਥਿਤ 42 ਨੰਬਰ ਸਰਕਾਰੀ ਘਰ ‘ਤੇ ਸਾਮਾਨ ਪੈਕ ਹੋਣਾ ਸ਼ੁਰੂ ਹੋ ਗਿਆ ਸੀ ਅਤੇ ਉਸ ਨੂੰ ਲਿਜਾਣ ਲਈ ਗੱਡੀਆਂ ਪਹੁੰਚ ਗਈਆਂ ਸਨ। ਘਰ ਅੰਦਰ ਕਿਸੇ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਅਤੇ ਸ਼ਾਮ ਤੱਕ ਸਾਮਾਨ ਪੈਕ ਕਰ ਕੇ ਗੱਡੀਆਂ ਬਾਹਰ ਜਾਂਦੀਆਂ ਦਿਖੀਆਂ।

Share with Friends

Leave a Reply