ਬੀ.ਐਸ.ਐਫ਼. ਨੇ 42 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਬਰਨਾਲਾ: ਨਸ਼ੇ ਦੀ ਤਸਕਰੀ ਦਿਨੋਂ ਦਿਨ ਵੱਧ ਰਹੀ ਹੈ। ਇਸ ਦਰਮਿਆਨ ਬੀ.ਐਸ.ਐਫ਼. ਨੇ ਫਿਰੋਜ਼ਪੁਰ ਵਿਚ ਪੈਂਦੀ ਭਾਰਤ-ਪਾਕਿਸਤਾਨ ਸਰਹੱਦ ਤੋਂ 42 ਕਰੋੜ ਦੀ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀ.ਐੱਸ.ਐੱਫ. ਦੀ-136 ਬਟਾਲੀਅਨ ਅਤੇ ਬਰਨਾਲਾ ਪੁਲਿਸ ਨੇ ਸਾਂਝੇ ਸਰਚ ਆਪਰੇਸ਼ਨ ਦੌਰਾਨ 8 ਕਿਲੋ 290 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੌਮਾਂਤਰੀ ਕੀਮਤ 42 ਕਰੋੜ ਦੱਸੀ ਜਾ ਰਹੀ ਹੈ। ਫਿਲਹਾਲ ਬੀ.ਐੱਸ.ਐੱਫ. ਵਲੋਂ ਪੂਰੇ ਇਲਾਕੇ  ‘ਚ ਤਲਾਸ਼ੀ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਕੀਮਤ ਵਿੱਚ ਨਸ਼ੇ ਦੀ ਤਸਕਰੀ ਨਹੀਂ ਹੋਣ ਦਿੱਤੀ ਜਾਵੇਗੀ।

Leave a Reply

%d bloggers like this: