ਪੁਲਿਸ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਕੁੱਟਮਾਰ ਦੀ ਨਿਖੇਧੀ

ਐਸ ਏ ਐਸ ਨਗਰ : ਰੋਜ਼ਾਨਾ ਪਹਿਰੇਦਾਰ ਅਖਬਾਰ ਦੇ ਜ਼ਿਲ੍ਹਾ ਮੋਹਾਲੀ ਤੋਂ ਜ਼ਿਲ੍ਹਾ ਇੰਚਾਰਜ ਮੇਜਰ ਸਿੰਘ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੁਰੇ ਤਰੀਕੇ ਨਾਲ ਕੀਤੀ ਗਈ ਕੁੱਟਮਾਰ ਦੀ ਨਿਖੇਧੀ ਕਰਦਿਆਂ ਯੂਨਾਈਟਿਡ ਸਿੱਖ ਪਾਰਟੀ ਦੇ ਕੌਮੀ ਪੰਚ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਮੰਗ ਕੀਤੀ ਹੈ ਕਿ ਪੱਤਰਕਾਰ ‘ਤੇ ਹਮਲਾ ਕਰਨ ਵਾਲੇ ਪੁਲੀਸ ਅਧਿਕਾਰੀਆਂ ਤੇ ਕੇਸ ਦਰਜ ਕਰਕੇ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।

ਉਹਨਾਂ ਕਿਹਾ ਕਿ ਪੁਲੀਸ ਲੋਕਾਂ ਦੀ ਰਾਖੀ ਲਈ ਹੁੰਦੀ ਹੈ, ਪਰ ਜੇਕਰ ਪੁਲੀਸ ਖ਼ੁਦ ਹੀ ਲੋਕਾਂ ਤੇ ਜ਼ੁਲਮ ਕਰੇਗੀ ਤੇ ਇੰਨਸਾਫ ਕੌਣ ਦੇਵੇਗਾ। ਉਹਨਾਂ ਕਿਹਾ ਕਿ ਜੇਕਰ ਲੋਕਾਂ ਦੀ ਆਵਾਜ ਚੁੱਕਣ ਵਾਲੇ ਪੱਤਰਕਾਰਾਂ ਨਾਲ ਇਹੋ ਜਿਹਾ ਸਲੂਕ ਕੀਤਾ ਜਾ ਰਿਹਾ ਹੈ ਤਾਂ ਫਿਰ ਆਮ ਲੋਕ ਕਿੱਥੇ ਜਾਣਗੇ।

ਉਹਨਾਂ ਕਿਹਾ ਕਿ ਜਦੋਂ ਤੱਕ ਪੱਤਰਕਾਰ ਮੇਜਰ ਸਿੰਘ ਨੂੰ ਇੰਨਸਾਫ ਨਹੀਂ ਮਿਲ ਜਾਂਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵਕੀਲ ਰਵਿੰਦਰ ਸਿੰਘ, ਜਿਲ੍ਹਾ ਆਗੂ ਭਾਈ ਦਵਿੰਦਰ ਸਿੰਘ, ਭਾਈ ਅਮਰਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਭਾਈ ਜਰਨੈ ਸਿੰਘ, ਭਾਈ ਸਰਬਜੀਤ ਸਿੰਘ ਆਦਿ  ਅਤੇ ਹੋਰ ਸਿੱਖ ਨੌਜਵਾਨ ਹਾਜ਼ਰ ਸਨ।

Leave a Reply

%d bloggers like this: