ਐਡੀਡਾਸ ਨਾਲ ਜੁੜਿਆ ਹਾਕੀ ਕਪਤਾਨ ਮਨਪ੍ਰੀਤ ਸਿੰਘ

0
113

ਨਵੀਂ ਦਿੱਲੀ- ਅਰਜੁਨ ਐਵਾਰਡੀ ਤੇ ਭਾਰਤੀ ਰਾਸ਼ਟਰੀ ਹਾਕੀ ਟੀਮ ਦਾ ਕਪਤਾਨ ਮਨਪ੍ਰੀਤ ਸਿੰਘ ਖੇਡ ਸਾਮਾਨ ਬਣਾਉਣ ਵਾਲੀ ਕੰਪਨੀ ਐਡੀਡਾਸ ਨਾਲ ਜੁੜ ਗਿਆ ਹੈ। ਭੁਵਨੇਸ਼ਵਰ ਵਿਚ ਸ਼ੁਰੂ ਹੋ ਰਹੇ ਵਿਸ਼ਵ ਕੱਪ ਵਿਚ ਭਾਰਤੀ ਪੁਰਸ਼ ਹਾਕੀ ਟੀਮ ਦੀ ਕਪਤਾਨੀ ਮਨਪ੍ਰੀਤ ਸੰਭਾਲ ਰਿਹਾ ਹੈ। ਇਸ ਸਾਲ ਅਰਜੁਨ ਐਵਾਰਡ ਜਿੱਤਣ ਵਾਲੇ ਮਨਪ੍ਰੀਤ ਦੀ ਕਪਤਾਨੀ ਵਿਚ ਭਾਰਤੀ ਟੀਮ ਨੇ 2017 ਵਿਸ਼ਵ ਲੀਗ ਫਾਈਨਲਸ ਵਿਚ ਕਾਂਸੀ ਤਮਗਾ ਜਿੱਤਿਆ ਸੀ। ਉਹ 2012 ਲੰਡਨ ਤੇ 2016 ਰੀਓ ਓਲੰਪਿਕ ਖੇਡਣ ਵਾਲੀ ਭਾਰਤੀ ਟੀਮ ਦਾ ਮੈਂਬਰ ਵੀ ਸੀ। ਐਡੀਡਾਸ ਨਾਲ ਐਥਲੀਟ ਹਿਮਾ ਦਾਸ, ਸਵਪਨਾ ਬਰਮਨ, ਕ੍ਰਿਕਟਰ ਰੋਹਿਤ ਸ਼ਰਮਾ, ਸਿਧਾਂਤ ਬੰਠਿਆ ਤੇ ਮਨਜੋਤ ਕਾਲੜਾ ਵੀ ਜੁੜੇ ਹੋਏ ਹਨ।