ਜਲੰਧਰ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇਕ ਹੋਰ ਵਿਵਾਦ ਵਿਚ ਘਿਰ ਗਏ ਹਨ। ਦਰਅਸਲ ਸਮਾਗਮ ਦੀ ਸ਼ੁਰੂਆਤ ਵਿਚ ਹਰਸਿਮਰਤ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਗੁਰਬਾਣੀ ਦੀ ਪੰਕਤੀ ਹੀ ਗਲਤ ਤਰੀਕੇ ਨਾਲ ਪੜ੍ਹ ਦਿੱਤੀ। ਹਰਸਿਮਰਤ ਬਾਦਲ ਨੇ ਭਾਸ਼ਣ ਦੌਰਾਨ ਗੁਰਬਾਣੀ ਦੀ ਪੰਕਤੀ ‘ਸੁਣੀ ਅਰਦਾਸਿ ਸੁਆਮੀ ਮੇਰੇ, ਸਰਬ ਕਲਾ ਬਣ ਆਈ’ ਦੀ ਥਾਂ ‘ਸਗਲ ਘਟਾ ਬਣ ਆਈ’ ਪੜ੍ਹ ਦਿੱਤੀ। ਸਿੱਖ ਜਥੇਬੰਦੀਆਂ ਨੇ ਇਸ ਨੂੰ ਬੱਜਰ ਗਲਤੀ ਕਰਾਰ ਦਿੰਦਿਆਂ ਹਰਸਿਮਰਤ ਬਾਦਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਥੇ ਹੀ ਬਸ ਨਹੀਂ ਧਾਰਮਿਕ ਸਟੇਜ ‘ਤੇ ਸਿਆਸੀ ਹਮਲੇ ਬੋਲਣ ‘ਤੇ ਵੀ ਹਰਸਿਮਰਤ ਬਾਦਲ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਾਂਗਰਸ ਵਲੋਂ ਉਪ ਰਾਸ਼ਟਰਪਤੀ ਸਾਹਮਣੇ ਪ੍ਰੋਟੋਕੋਲ ਤੋੜਨ ਦੇ ਦੋਸ਼ ਲਗਾਏ ਜਾ ਰਹੇ ਹਨ।
Related Posts
ਲੌਕਡਾਊਨ ਵਿਚਕਾਰ 8 ਸਾਲਾ ਬੱਚੀ ਦਾ ਬਲਾਤਕਾਰ ਮਗਰੋਂ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰ
ਲੌਕਡਾਊਨ ਵਿਚਕਾਰ ਨੋਇਡਾ ‘ਚ 8 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖ਼ਮੀ ਹਾਲਤ ਵਿੱਚ ਬੱਚੀ…
ਝੂਠੀਆਂ ਅਫਵਾਹਾਂ ,ਬਰਫ਼ ‘ਚ ਸੁੱਤੇ ‘ਭਾਰਤੀ ਫੌਜੀਆਂ’ ਦੀਆਂ ਵਾਇਰਲ ਤਸਵੀਰਾਂ ਦਾ ਸੱਚ
ਪਿਛਲੇ ਕੁਝ ਦਿਨਾਂ ਵਿੱਚ ਇੰਟਰਨੈੱਟ ਉੱਪਰ ਸਾਂਝੀਆਂ ਕੀਤੀਆਂ ਜਾ ਰਹੀਆਂ ਕਈ ਤਸਵੀਰਾਂ ‘ਚ ਦਾਅਵਾ ਹੈ ਕਿ ਇਹ ਔਕੜਾਂ ਝੱਲਦੇ ਭਾਰਤੀ…
ਉਧਰ ਪੁਲ ਵੀ ਬਣ ਗਿਆ, ਏਧਰ ਕੈਪਟਨ ਦੇ ਕਾਗਜ਼ ਹੀ ਪੂਰੇ ਨੀ ਹੋਏ
ਅੰਮਿ੍ਤਸਰ, 19 ਜਨਵਰੀ-ਪਾਕਿਸਤਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ…