ਅਕਸ਼ੈ ਕੁਮਾਰ ਦੀ ਮਾਂ ਅਰੁਣਾ ਭਾਟੀਆ ਦੀ ਵਿਗੜੀ ਸਿਹਤ,ਹਸਪਤਾਲ ਦਾਖਲ

Date:

Share post:

ਮੁੰਬਈ : ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਲੰਡਨ ‘ਚ ਆਪਣੀ ਆਉਣ ਵਾਲੀ ਫਿਲਮ ‘ਸਿੰਡਰੇਲਾ’ ਦੀ ਸ਼ੂਟਿੰਗ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਆਪਣੀ ਮਾਂ ਅਰੁਣਾ ਭਾਟੀਆ ਦੀ ਸਿਹਤ ਵਿਗੜ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਅਕਸ਼ੈ ਦੀ ਮਾਂ ਅਰੁਣਾ ਭਾਟੀਆ ਮੁੰਬਈ ਦੇ ਇੱਕ ਹਸਪਤਾਲ ‘ਚ ਆਈਸੀਯੂ ‘ਚ ਦਾਖ਼ਲ ਹੈ। ਇਹ ਖ਼ਬਰ ਸੁਣਦਿਆਂ ਹੀ ਅਕਸ਼ੈ ਕੁਮਾਰ ਨੇ ਸ਼ੂਟਿੰਗ ਨੂੰ ਅੱਧ ਵਿਚਾਲੇ ਛੱਡ ਦਿੱਤਾ ਅਤੇ ਮੁੰਬਈ ਲਈ ਰਵਾਨਾ ਹੋ ਗਏ ਅਤੇ ਸੋਮਵਾਰ ਦੀ ਸਵੇਰ ਹੀ ਮੁੰਬਈ ਪਹੁੰਚ ਗਏ। ਦੱਸ ਦਈਏ ਕਿ ਅਦਾਕਾਰ ਦੀ ਮਾਂ ਮੁੰਬਈ ਦੇ ਹੀਰਾਨੰਦਾਨੀ ਹਸਪਤਾਲ ਆਈਸੀਯੂ ਵਾਰਡ ‘ਚ ਦਾਖ਼ਲ ਹੈ। ਅਕਸ਼ੈ ਕੁਮਾਰ ਪਿਛਲੇ ਕੁਝ ਦਿਨ੍ਹਾਂ ਤੋਂ ਲੰਡਨ’ਚ ਆਪਣੀ ਆਉਣ ਵਾਲੀ ਫਿਲਮ ‘ਸਿੰਡਰੇਲਾ’ ਦੀ ਸ਼ੂਟਿੰਗ ਕਰ ਰਹੇ ਸਨ। ਖ਼ਬਰਾਂ ਦੇ ਅਨੁਸਾਰ ਅਕਸ਼ੈ ਫਿਲਮ ਦੇ ਨਿਰਮਾਤਾ ਕੋਲ ਆਏ ਹਨ ਅਤੇ ਉਨ੍ਹਾਂ ਨੂੰ ਫਿਲਮ ਦੀ ਸ਼ੂਟਿੰਗ ਜਾਰੀ ਰੱਖਣ ਲਈ ਕਿਹਾ ਹੈ। ਹਾਲਾਂਕਿ ਅਕਸ਼ੈ ਕੁਮਾਰ ਦੀ ਮਾਂ ਦੀ ਨੂੰ ਕੀ ਹੋਇਆ ਹੈ ਇਸ ਬਾਰੇ ਹੁਣ ਤੱਕ ਕੋਈ ਜਾਣਕਾਰੀ ਸਾਹਮਣੇ ਆਈ ਹੈ। ਅਜਿਹੀ ਸਥਿਤੀ ‘ਚ ਹੁਣ ਅਕਸ਼ੈ ਕੁਮਾਰ ਦੇ ਪ੍ਰਸ਼ੰਸਕ ਉਨ੍ਹਾਂ ਦੀ ਮਾਂ ਦੀ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...