Home LATEST UPDATE ਅਗਲੇ ਦੋ ਦਿਨ ਆ ਸਕਦਾ ਹੈ ਤੂਫ਼ਾਨ ਤੇ ਭਾਰੀ ਬਾਰਿਸ਼

ਅਗਲੇ ਦੋ ਦਿਨ ਆ ਸਕਦਾ ਹੈ ਤੂਫ਼ਾਨ ਤੇ ਭਾਰੀ ਬਾਰਿਸ਼

0
8

ਚੰਡੀਗੜ੍ਹ : ਮੌਸਮ ਵਿਭਾਗ ਵੱਲੋਂ 7 ਸਤੰਬਰ ਤੋਂ ਲੈ ਕੇ 9 ਸਤੰਬਰ ਦੇ ਵਿਚਕਾਰ ਹੁਣ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਜਿਨ੍ਹਾਂ ਸੂਬਿਆਂ ਦੇ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਕਿ ਹੈ ਉਨ੍ਹਾਂ ਵਿਚ ਜੰਮੂ ਕਸ਼ਮੀਰ, ਰਾਜਸਥਾਨ, ਹਿਮਾਚਲ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰੀ ਪੰਜਾਬ ਸ਼ਾਮਲ ਹਨ। ਇਨ੍ਹਾਂ ਸੂਬਿਆਂ ਵਿੱਚ ਤੂਫ਼ਾਨ ਦੇ ਨਾਲ ਨਾਲ ਭਾਰੀ ਮੀਂਹ ਦੀ ਸੰਭਾਵਨਾ ਮੌਸਮ ਵਿਭਾਗ ਦੇ ਵੱਲੋਂ ਹੁਣ ਜਤਾਈ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ , ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅੱਜ ਯਾਨੀ ਪੰਜ ਸਤੰਬਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਮੌਸਮ ਬਹੁਤ ਸਾਫ਼ ਰਿਹਾ। ਹਾਲਾਂਕਿ ਮੌਸਮ ਵਿਭਾਗ ਵੱਲੋਂ ਦਿੱਲੀ ਦੇ ਕੁਝ ਸੂਬਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਸੀ। ਦੇਸ਼ ਦੇ ਕਈ ਹਿੱਸਿਆਂ ਵਿੱਚ ਜ਼ਿਆਦਾ ਗਰਮੀ ਪੈ ਰਹੀ ਹੈ । ਜਿਸ ਦੇ ਚੱਲਦੇ ਕਈ ਸੂਬਿਆਂ ਲੋਕਾਂ ਦੇ ਵੱਲੋਂ ਬਾਰਿਸ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚਲਦੇ ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਸ ਦੇ ਚੱਲਦੇ ਦੇਸ਼ ਦੇ ਕਈ ਰਾਜਾਂ ਦੇ ਲੋਕਾਂ ਨੂੰ ਸਕੂਨ ਦਾ ਸਾਹ ਮਿਲਿਆ ਹੈ ਕਿ ਆਖਰ ਉੱਥੇ ਵੀ ਬਾਰਿਸ਼ ਹੋਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕੇਗੀ।

NO COMMENTS

LEAVE A REPLY

Please enter your comment!
Please enter your name here