ਅਣਪਛਾਤਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ

ਨਕੋਦਰ : ਕਰੋਨਾ ਤੋਂ ਬਾਅਦ ਜਿਵੇਂ ਜਿਵੇਂ ਜ਼ਿੰਦਗੀ ਜਿਵੇਂ ਜਿਵੇਂ ਲੀਹ ‘ਤੇ ਆਉਣੀ ਸ਼ੁਰੂ ਹੋਈ ਹੈ ਨਾਲੋ ਨਾਲ ਅਪਰਾਧ ਵੀ ਵੱਧਣ ਲੱਗੇ ਹਨ। ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਅਨੁਸਾਰ ਨਕੋਦਰ ਵਿਚ ਥਾਣਾ ਮਹਿਤਪੁਰ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਉਣ ਕਰਕੇ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਮਹਿਤਪੁਰ ਦੇ ਪਿੰਡ ਤੰਦਾਊਰਾ ‘ਚ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਅੱਜ ਸ਼ਾਮ ਜਰਨੈਲ ਸਿੰਘ ਉਰਫ ਨਾਨੂੰ (32) ਪੁੱਤਰ ਰਾਜ ਪਾਲ ਵਾਸੀ ਤੰਦਾਊਰਾ ਨੂੰ ਗੋਲੀ ਮਾਰ ਦਿੱਤੀ। ਜਰਨੈਲ ਸਿੰਘ ਪਿੰਡ ਤੋਂ ਬਾਹਰ ਡੇਰੇ ‘ਤੇ ਰਹਿੰਦੇ ਸਨ।

ਅਣਪਛਾਤਿਆਂ ਵੱਲੋਂ ਚਲਾਈ ਗਈ ਗੋਲੀ ਉਨ੍ਹਾਂ ਦੇ ਸਿਰ ਦੇ ਖੱਬੇ ਪਾਸੇ ‘ਚ ਲੱਗੀ, ਜਿਸ ਨਾਲ ਜਰਨੈਲ ਸਿੰਘ ਦੀ ਮੌਤ ਹੋ ਗਈ। ਇਸ ਦੌਰਾਨ ਹਮਲਾਵਰਾਂ ਨੇ ਇਕ ਗੋਲੀ ਉਸ ਦੀ ਮਾਤਾ ਬੀਰੋ ਦੇ ਵੀ ਮਾਰੀ, ਜੋ ਨਹੀਂ ਲੱਗੀ ਅਤੇ ਉਹ ਵਾਲ-ਵਾਲ ਬਚ ਗਈ। ਖੌਫਨਾਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕ ‘ਤੇ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਵਾਰਦਾਤ ਦੀ ਸੂਚਨਾ ਮਿਲਦੇ ਥਾਣਾ ਮੁਖੀ ਮਹਿਤਪੁਰ ਇੰਸਪੈਕਟਰ ਲਖਵੀਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸੁਰੂ ਕੀਤੀ। ਫਿਲਹਾਲ ਅਣਪਛਾਤੇ ਵਿਅਕਤੀ ਫਰਾਰ ਦੱਸੇ ਜਾ ਰਹੇ ਹਨ।

Leave a Reply

Your email address will not be published. Required fields are marked *