ਅਫ਼ਗਾਨਿਸਤਾਨ ਸੰਕਟ : ਬ੍ਰਿਟੇਨ ਨੇ ਤਾਲਿਬਾਨ ਨੂੰ ਲੈ ਕੇ ਆਪਣਾ ਰੁਖ਼ ਬਦਲਿਆ

Date:

Share post:

ਅਫ਼ਗਾਨਿਸਤਾਨ : ਅਫ਼ਗਾਨਿਸਤਾਨ ਸੰਕਟ ਵਿਚਕਾਰ ਬ੍ਰਿਟੇਨ ਨੇ ਤਾਲਿਬਾਨ ਨੂੰ ਲੈ ਕੇ ਆਪਣੇ ਰੁਖ਼ ‘ਚ ਬਦਲਾਅ ਕੀਤਾ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਤਾਲਿਬਾਨ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਦੱਸ ਦਈਏ ਕਿ ਬ੍ਰਿਟਿਸ਼ PM ਬੋਰਿਸ ਜੌਨਸਨ ਨੇ ਕਿਹਾ ਕਿ ਜੇ ਜ਼ਰੂਰੀ ਹੋਇਆ ਤਾਂ ਬ੍ਰਿਟੇਨ, ਤਾਲਿਬਾਨ ਨਾਲ ਕੰਮ ਕਰਨ ਨੂੰ ਤਿਆਰ ਹਨ। ਬੋਰਿਸ ਜੌਨਸਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਅਫ਼ਗਾਨਿਸਤਾਨ ਲਈ ਹੱਲ ਖੋਜਣ ਦੇ ਸਾਡੇ ਸਿਆਸੀ ਤੇ ਰਾਜਨੀਤਕ ਕੰਮ ਕਰ ਰਹੇ ਹਨ। ਬੋਰਿਸ ਜੌਨਸਨ ਨੇ ਕਿਹਾ ਕਿ ਕਾਬੁਲ ਹਵਾਈ ਅੱਡੇ ‘ਤੇ ਸਥਿਤੀ ਥੋੜ੍ਹੀ ਬਿਹਤਰ ਹੋ ਰਹੀ ਹੈ, ਜਿੱਥੇ ਹਜ਼ਾਰਾਂ ਹਤਾਸ਼ ਅਫਗਾਨ ਦੇਸ਼ ਤੋਂ ਪਲਾਇਨ ਦੀ ਮੰਗ ਕਰ ਰਹੇ ਹਨ। ਬ੍ਰਿਟਿਸ਼ ਸਰਕਾਰ ਨੇ ਕਿਹਾ ਕਿ ਉਸ ਨੇ ਕਰੀਬ 1615 ਲੋਕਾਂ ਨੂੰ ਬਾਹਰ ਕੱਢਿਆ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਬ੍ਰਿਟੇਨ ਤਾਲਿਬਾਨ ਨਾਲ ਵੀ ਕੰਮ ਕਰਨ ਨੂੰ ਤਿਆਰ ਹਨ। ਅਫਗਾਨਿਸਤਾਨ ਮਸਲੇ ਦਾ ਕੋਈ ਸਥਾਈ ਹੱਲ ਨਿਕਲੇ, ਇਸ ਲਈ ਹਰ ਪੱਧਰ ‘ਤੇ ਸਾਡੀ ਕੋਸ਼ਿਸ਼ ਜਾਰੀ ਰਹੇਗੀ। ਅਫਗਾਨਿਸਤਾਨ ਨੂੰ ਮਜ਼ਬੂਤ ਬਣਾਉਣਾ ਸਾਡੀ ਵਚਨਬੱਧਤਾ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...