Sunday, October 17, 2021
Google search engine
HomeLATEST UPDATEਅਭਿਨੇਤਰੀ ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ

ਅਭਿਨੇਤਰੀ ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ

ਮੁੰਬਈ: ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਅਦਾਲਤ ਨੇ ਕੰਗਨਾ ਨੂੰ ਅਦਾਲਤ ਵਿਚ ਪੇਸ਼ ਨਾ ਹੋਣ ‘ਤੇ ਗ੍ਰਿਫਤਾਰੀ ਦੀ ਗੱਲ ਕਹੀ ਹੈ। ਤੁਹਾਨੂੰ ਦੱਸ ਦਈਏ ਕਿ ਕੰਗਨਾ ਰਣੌਤ ਨੇ ਅਦਾਲਤ ਵਿਚ ਮਾਨਹਾਨੀ ਮਾਮਲੇ ਵਿਚ ਪੇਸ਼ ਹੋਣਾ ਸੀ ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਈ, ਜਿਸ ਕਾਰਣ ਅਦਾਲਤ ਨੇ ਕਹਿ ਦਿੱਤਾ ਕਿ ਜੇਕਰ ਉਹ ਅਗਲੀ ਸੁਣਵਾਈ ‘ਤੇ ਪੇਸ਼ ਨਹੀਂ ਹੁੰਦੀ ਹੈ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇ। ਜ਼ਿਕਰਯੋਗ ਹੈ ਕਿ ਗੀਤਕਾਰ ਜਾਵੇਦ ਅਖ਼ਤਰ ਵਲੋਂ ਫਿਲਮ ਅਭਿਨੇਤਰੀ ਕੰਗਨਾ ਰਣੌਤ ‘ਤੇ ਮਾਨਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ ਜਾਵੇਦ ਅਖ਼ਤਰ ਅਤੇ ਉਨ੍ਹਾਂ ਦੀ ਪਤਨੀ ਸ਼ਬਾਨਾ ਆਜ਼ਮੀ ਅਦਾਲਤ ਵਿਚ ਹਾਜ਼ਰ ਸਨ ਪਰ ਕੰਗਨਾ ਇਕ ਵਾਰ ਫਿਰ ਅਦਾਲਤ ਨਹੀਂ ਪੁੱਜੀ। ਕੰਗਨਾ ਦੀ ਇਸ ਹਰਕਤ ‘ਤੇ ਅਦਾਲਤ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਨਾਰਾਜ਼ਗੀ ਜਤਾਈ ਅਤੇ ਅਦਾਲਤ ਨੇ ਕੰਗਨਾ ਨੂੰ ਚਿਤਾਵਨੀ ਦਿੱਤੀ। ਅਦਾਲਤ ਨੇ ਕਿਹਾ ਕਿ ਜੇਕਰ ਉਹ 20 ਸਤੰਬਰ ਨੂੰ ਅਗਲੀ ਸੁਣਵਾਈ ‘ਤੇ ਮੁੜ ਨਹੀਂ ਹਾਜ਼ਰ ਹੋਈ ਤਾਂ ਉਸ ਵਿਰੁੱਧ ਗ੍ਰਿਫਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ ਜਾਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments