ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ‘ਚ ਗ੍ਰਿਫਤਾਰ ਰਾਜ ਕੁੰਦਰਾ ਦਾ ਪੁਲਿਸ ਰਿਮਾਂਡ ਹੋਰ ਵਧਿਆ

Date:

Share post:

ਹੈਦਰਾਬਾਦ : ਪ੍ਰੋਰਨੋਗ੍ਰਾਫ਼ੀ ਦੇ ਮਾਮਲੇ ਵਿੱਚ ਫਸੇ ਕਾਰੋਬਾਰੀ ਰਾਜ ਕੁੰਦਰਾ ਦੇ ਪੁਲਿਸ ਰਿਮਾਂਡ ਵਿੱਚ 27 ਜੁਲਾਈ ਤੱਕ ਦਾ ਵਾਧਾ ਕੀਤਾ ਗਿਆ ਹੈ। ਉਸ ਦੇ ਨਾਲ, ਅਦਾਲਤ ਨੇ ਰਿਆਨ ਥਰਪ ਨੂੰ ਰਾਹਤ ਨਹੀਂ ਦਿੱਤੀ ਹੈ। ਦੱਸ ਦਈਏ ਕਿ ਸ਼ੁੱਕਰਵਾਰ 23 ਜੁਲਾਈ ਯਾਨੀ ਅੱਜ ਦੋਵਾਂ ਦਾ ਪੁਲਿਸ ਰਿਮਾਂਡ ਖਤਮ ਹੋ ਰਿਹਾ ਸੀ।
ਕ੍ਰਾਈਮ ਬ੍ਰਾਂਚ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਰਾਜ ਕੁੰਦਰਾ ਦੇ ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ ਜਾਵੇ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਦੀ ਪੁਲਿਸ ਹਿਰਾਸਤ ਵਿਚ 27 ਜੁਲਾਈ ਤੱਕ ਵਾਧਾ ਕੀਤਾ। ਕ੍ਰਾਈਮ ਬ੍ਰਾਂਚ ਨੇ ਦੋਸ਼ ਲਾਇਆ ਹੈ ਕਿ ਰਾਜ ਕੁੰਦਰਾ ਜਾਂਚ ‘ਚ ਸਹਿਯੋਗ ਨਹੀਂ ਦੇ ਰਹੇ ਹਨ। ਉਹ ਪੁਲਿਸ ਦੇ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ। ਇੰਨਾਂ ਹੀ ਨਹੀਂ, ਰਾਜ ਕੁੰਦਰਾ ਅਸ਼ਲੀਲ ਫਿਲਮਾਂ ਦੇ ਕਾਰੋਬਾਰ, ਉਨ੍ਹਾਂ ਨੂੰ ਬਣਾਉਣ ਅਤੇ ਪੈਸੇ ਦੀ ਟ੍ਰਾਇਲ ਨੂੰ ਲੈ ਕੇ ਕਈ ਪ੍ਰਸ਼ਨਾਂ ਤੋਂ ਪਰਹੇਜ਼ ਕਰ ਰਹੇ ਹਨ।
ਅਜਿਹੇ ਹਲਾਤਾਂ ਵਿੱਚ ਮੁੰਬਈ ਪੁਲਿਸ ਨੇ ਅਦਾਲਤ ਨੂੰ ਰਾਜ ਕੁੰਦਰਾ ਦਾ ਰਿਮਾਂਡ ਵਧਾਉਣ ਦੀ ਅਪੀਲ ਕੀਤੀ। ਰਾਜ ਕੁੰਦਰਾ ਨੇ ਪੁਲਿਸ ਪੁੱਛਗਿੱਛ ਲਈ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।ਸ਼ਿਲਪਾ ਸ਼ੈੱਟੀ ਨੇ ਕਈ ਸਾਲਾਂ ਬਾਅਦ ਫਿਲਮਾਂ ‘ਚ ਵਾਪਸੀ ਕੀਤੀ ਹੈ ਤੇ ਉਹ ਇਸ ਨੂੰ ਲੈ ਕੇ ਬੇਹਦ ਉਤਸ਼ਾਹਤ ਵੀ ਸੀ, ਪਰ ਰਾਜ ਕੁੰਦਰਾ ਦੀ ਅਸ਼ਲੀਲ ਫਿਲਮ ਬਣਾਉਣ ਦਾ ਖੁਲਾਸਾ ਉਨ੍ਹਾਂ ਦੀ ਫਿਲਮ ਦੀ ਰਿਲੀਜ਼ਿੰਗ ਡੇਟ ਦੇ ਨੇੜੇ ਹੋਇਆ ਹੈ। ਜਿਸ ਤੋਂ ਬਾਅਦ ਮਨੋਰੰਜਨ ਦੀ ਦੁਨੀਆ ‘ਚ ਹਲਚੱਲ ਮੱਚ ਗਈ ਹੈ। ਰਾਜ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।
ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ਆਪਣੇ ਪਤੀ ਦੇ ਵਿਵਾਦਾਂ ‘ਚ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਪਪਰਾਜ਼ੀ ਤੋਂ ਵੀ ਦੂਰ ਰਹੀ। ਸ਼ਿਲਪਾ ਆਪਣੇ ਸ਼ੋਅ ਸੁਪਰ ਡਾਂਸਰ ਦੀ ਸ਼ੂਟਿੰਗ ‘ਤੇ ਵੀ ਨਹੀਂ ਗਈ ਸੀ। ਉਹ ਫਿਲਮ ਦਾ ਸਹੀ ਪ੍ਰਚਾਰ ਵੀ ਨਹੀਂ ਕਰ ਸਕੀ। ਪਰਿਵਾਰ ‘ਤੇ ਅਚਾਨਕ ਆਈ ਇਸ ਪਰੇਸ਼ਾਨੀ ਤੇ ਵਿਵਾਦ ਦੇ ਸੰਕਟ ਕਾਰਨ ਸ਼ਿੱਲਪਾ ਦਾ ਕੰਮਬੈਕ ਫਿੱਕਾ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...