ਆਈ.ਜੀ. ਉਮਰਾਨੰਗਲ ਨੇ ਨਾਰਕੋ ਟੈਸਟ ਲਈ ਅਦਾਲਤ ਨੂੰ ਦਿੱਤੀ ਲਿਖਤੀ ਸਹਿਮਤੀ

0
55

ਫ਼ਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਵਿਚ ਸਿੱਟ ਵਲੋਂ ਸ਼ੱਕੀਆਂ ਦੀ ਜਾਂਚ ਲਈ ਨਾਰਕੋ ਟੈਸਟ ਕਰਵਾਉਣ ਲਈ ਕਿਹਾ ਸੀ ਅਤੇ ਇਸੇ ਕਰ ਕੇ ਹੁਣ ਨਾਮਜ਼ਦ ਉਮਰਾਨੰਗਲ ਨੇ ਕਿਹਾ ਕਿ ਉਹ ਹਰ SIT ਜਾਂਚ ਟੀਮ ਨੂੰ ਸਹਿਯੋਗ ਕਰਦੇ ਆਏ ਹਨ ਅਤੇ ਅੱਗੇ ਤੋਂ ਵੀ ਕਰਦੇ ਰਹਿਣਗੇ। ਦਰਅਸਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅੱਜ ਅਦਾਲਤ ‘ਚ ਪੇਸ਼ ਹੋਏ, ਜਿਥੇ ਉਨ੍ਹਾਂ ਨੇ ਨਾਰਕੋ ਟੈਸਟ ਲਈ ਆਪਣੀ ਲਿਖਤੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਉਮਰਾਨੰਗਲ ਨੇ ਪਿਛਲੀ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਹੈ ਨਵੀਂ ਸਿੱਟ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਲਈ ਅਦਾਲਤ ਨੂੰ ਅਰਜ਼ੀ ਦਿੱਤੀ ਗਈ ਸੀ। ਇਸ ਟੈਸਟ ਲਈ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਪਰਮਰਾਜ ਸਿੰਘ ਉਮਰਾਨੰਗਲ ਨੇ ਇਸ ਟੈਸਟ ਲਈ ਸਹਿਮਤੀ ਪ੍ਰਗਟ ਕੀਤੀ ਸੀ।

Google search engine

LEAVE A REPLY

Please enter your comment!
Please enter your name here