ਅਮਰਗੜ੍ਹ – ਇਥੋਂ ਦੇ ਨੇੜਲੇ ਪਿੰਡ ਮੁਹੰਮਦਪੁਰਾ (ਨਵਾਂ ਪਿੰਡ) ਦੇ ਨੌਜਵਾਨ ਮੁਹੰਮਦ ਯਾਮਿਰ ਜੱਸੀ ਨੇ ਜਕਾਰਤਾ ਵਿਖੇ ਪੈਰਾ-ਏਸ਼ੀਆ ਖੇਡਾਂ ‘ਚ ਗੋਲਾ ਸੁੱਟਣ ‘ਚ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਤੇ ਆਪਣੇ ਇਲਾਕੇ ਦਾ ਨਾਂ ਰੋਸ਼ਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਕਾਰਤਾ ‘ਚੋਂ ਵਾਪਸ ਆਉਂਦੇ ਸਮੇਂ ਮੁਹੰਮਦ ਯਾਮਿਰ ਜੱਸੀ ਨੇ ਫੋਨ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੀ ਇਸ ਪ੍ਰਾਪਤੀ ਦੇ ਅਸਲ ਹੱਕਦਾਰ ਮੇਰੇ ਮਾਤਾ-ਪਿਤਾ, ਤਾਰਾ ਵਿਵੇਕ ਕਾਲਜ ਗੱਜਣ ਮਾਜਰਾ ਦੇ ਪ੍ਰਬੰਧਕ ਜਸਵੰਤ ਸਿੰਘ ਗੱਜਣ ਮਾਜਰਾ ਤੇ ਪੰਜਾਬ ਸਪੋਰਟਸ ਵਿਭਾਗ ਦੇ ਕੋਚ ਹਰਮਿੰਦਰਪਾਲ ਸਿੰਘ ਹਨ, ਜਿਨ੍ਹਾਂ ਨੇ ਮੈਨੂੰ ਇਸ ਕਾਬਲ ਬਣਾਇਆ। ਦੱਸ ਦੇਈਏ ਕਿ ਜੱਸੀ ਦੇ ਪਿਤਾ ਇਕ ਆਟੇ ਦੀ ਚੱਕੀ ਦਾ ਕੰਮ ਕਰਦੇ ਹਨ ਤੇ ਮਾਤਾ ਘਰੇਲੂ ਕੰਮਕਾਜ ਕਰਦੀ ਹੈ। ਇਸ ਨੌਜਵਾਨ ਨੇ ਆਪਣੇ ਇਕ ਹੱਥ ਨੂੰ ਹੀ ਬੁਲੰਦ ਹੌਸਲੇ ਦਾ ਧੁਰਾ ਬਣਾ ਕੇ ਮਾਣਮੱਤਾ ਦਾ ਇਤਿਹਾਸ ਰੱਚ ਦਿੱਤਾ ਹੈ।
Related Posts
ਮੁਕਦਰਾ ਦੀਆ ਬਾਤਾਂ
ਸ੍ਰੀ ਮੁਕਤਸਰ ਸਾਹਿਬ – ਜੋ ਕਿਸਮਤ ‘ਚ ਹੁੰਦਾ ਹੈ ਮਿਲਣਾ ਉਹੀਂ ਹੁੰਦਾ ਹੈ। ਇਹ ਉਦਾਹਰਨ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ…
SBI ਨੇ ਸ਼ੁਰੂ ਕੀਤੀ ਨਵੀਂ ਸੇਵਾ, ਹੁਣ ਬਿਨਾਂ ਕਾਰਡ ਦੇ ATM ਤੋਂ ਲੈ ਸਕੋਗੇ ਨਕਦੀ
ਨਵੀਂ ਦਿੱਲੀ — ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਭਾਰਤੀ ਸਟੇਟ ਬੈਂਕ(SBI) ਨੇ ਆਪਣੇ ਗਾਹਕਾਂ ਲਈ ਨਵੀਂ ਸਹੂਲਤ ਦੀ…
ਅਸੀਂ ਆਪਣਾ ਇਲਾਜ ਆਪੇ ਕਰ ਸਕਦੇ ਹਾਂ ।
ਅਸੀਂ ਜਿਸ ਤਰਾਂ ਦਾ ਸੋਚਦੇ ਹਾਂ ਸਾਨੂੰ ਉਸੇ ਤਰਾਂ ਦਾ ਦਿਖਾਈ ਦੇਣਾ ਸ਼ੁਰੂ ਕਰ ਦਿੰਦਾ ਹੈ। ਉਸੇ ਤਰਾਂ ਦਾ ਸਾਡੇ…