ਦੇਹਰਾਦੂਨ- ਉਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਅਤੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਕਈ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਅੱਜ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਬਿਮਾਰ ਲੋਕਾਂ ਦੀ ਗਿਣਤੀ ਨੂੰ ਦੇਖਦਿਆਂ ਇਸ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਸ਼ੱਕ ਹੈ। ਸੂਬਾ ਸਰਕਾਰ ਨੇ ਤਤਕਾਲੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਦੇ 13 ਅਧਿਕਾਰੀ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸੂਬੇ ਦੇ ਆਬਕਾਰੀ ਮੰਤਰੀ ਪ੍ਰਕਾਸ਼ ਪੰਤ ਨੇ ਦੱਸਿਆ ਕਿ ਕੰਮ ‘ਚ ਲਾਪਰਵਾਹੀ ਵਰਤਣ ਕਾਰਨ ਸੰਬੰਧਿਤ ਖੇਤਰ ‘ਚ ਨਿਯੁਕਤ ਵਿਭਾਗ ਦੇ 13 ਨਿਰੀਖਕਾਂ ਅਤੇ ਉਪ ਨਿਰੀਖਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Related Posts
ਉਮਰ ਮੁਤਾਬਕ ਕਿਹੜੀ ਕਸਰਤ ਤੁਹਾਡੇ ਲਈ ਸਹੀ ਹੈ
ਖੇਡਾਂ ਦੇ ਸਾਡੀ ਸਿਹਤ ‘ਤੇ ਪੈਣ ਵਾਲੇ ਚੰਗੇ ਪ੍ਰਭਾਵ ਕਿਸੇ ਤੋਂ ਲੁਕੇ ਨਹੀਂ ਹਨ। ਰੋਜ਼ਾਨਾ ਕਸਰਤ ਕਰਨ ਨਾਲ ਦਿਲ ਦੀ…
ਸੈਨੇਟਾਈਜ਼ਰ ਦੀ ਵਰਤੋਂ ਹੋ ਸਕਦੀ ਏ ਖ਼ਤਰਨਾਕ!
ਨਵੀਂ ਦਿੱਲੀ: ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਨਾਲ ਲੜ ਰਿਹਾ ਹੈ। ਇਸ ਦੌਰਾਨ ਸਿਹਤ ਮੰਤਰਾਲੇ ਨੇ ਸੈਨੇਟਾਈਜ਼ਰ ਬਾਰੇ ਚੇਤਾਵਨੀ ਜਾਰੀ ਕੀਤੀ…
ਮਿਟ ਜਾਊ ਜ਼ਿੰਦਗੀ ਦੀ ਕਹਾਣੀ, ਗਲਤੀ ਨਾਲ ਜੇ ਪੀ ਲਿਆ ਪਾਣੀ
ਲੰਡਨ — ਬ੍ਰਿਟੇਨ ਦੀ 19 ਸਾਲਾ ਲੜਕੀ ਇਕ ਬਹੁਤ ਹੀ ਅਜੀਬ ਬੀਮਾਰੀ ਨਾਲ ਪੀੜਤ ਹੈ। ਇਸ ਬੀਮਾਰੀ ਕਾਰਨ ਉਹ ਸਧਾਰਨ…