ਅੰਮ੍ਰਿਤਸਰ : ਕਰਤਾਰਪੁਰ ਲਾਂਘੇ ਸੰਬੰਧੀ ਰੱਖੇ ਗਏ ਉਦਾਘਟਨ ਸਮਾਰੋਹ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਡੇਰਾ ਬਾਬਾ ਨਾਨਕ ਪਹੁੰਚੇ। ਜਿੱਥੇ ਉਨ੍ਹਾਂ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਡੇਰਾ ਬਾਬਾ ਨਾਨਕ ਤੋਂ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਕੋਰੀਡੋਰ ਖੁੱਲ੍ਹਣ ਦਾ ਸਿਹਰਾ ਨਵਜੋਤ ਸਿੱਧੂ ਨੇ ਸੰਗਤਾਂ ਦੇ ਸਿਰ ਬੰਨ੍ਹਿਆ।ਸਿੱਧੂ ਨੇ ਕਿਹਾ ਕਿ ਸੰਗਤਾਂ ਦੀਆਂ ਅਰਦਾਸਾਂ ਸਦਕਾ ਹੀ ਇਹ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੰਗਤਾਂ ਵਲੋਂ ਇਸ ਲਾਂਘੇ ਦੇ ਖੁੱਲ੍ਹਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਅਰਦਾਸਾਂ ਸਦਕਾ ਹੀ ਅੱਜ ਇਹ ਸੰਭਵ ਹੋ ਸਕਿਆ ਹੈ।
Related Posts
ਜਦੋਂ ਬੇਨਜ਼ੀਰ ਭੁੱਟੇ ਨੇ ਕਿਹਾ : ਵਿਆਹ ਤੋਂ ਪਹਿਲਾਂ ਸੈਕਸ ਚ ਕੋਈ ਬੁਰਾਈ ਨਹੀਂ
ਬੇਨਜ਼ੀਰ ਭੁੱਟੋ ਆਪਣੇ ਆਖਰੀ ਸਿਆਸੀ ਜਲਸੇ ਸਮੇਂ 27 ਦਸੰਬਰ 2007 ਨੂੰ ਜਦੋਂ ਬੇਨਜ਼ੀਰ ਇੱਕ ਚੋਣ ਜਲਸੇ ਤੋਂ ਮਗਰੋਂ ਆਪਣੀ ਕਾਰ…
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਵਾਸੀਆਂ ‘ਤੇ ਹੰਝੂ ਗੈਸ ਦੇ ਗੋਲੇ ਛੱਡੇ
ਵਾਸ਼ਿੰਗਟਨ — ਅਮਰੀਕਾ ਨੇ ਨਵੇਂ ਸਾਲ ਦੇ ਦਿਨ ਮੈਕਸੀਕੋ ਸਰਹੱਦ ‘ਤੇ ਤਿਜੁਆਨਾ ‘ਚ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ…
ਕੀ ਕਰਨਾ ਲੋਹਾ ਜਿੱਥੇ ਪਿਆ ਬਸ ਚੁੱਕ ਲਿਆਉ ਗੋਹਾ
ਨਵੀਂ ਦਿੱਲੀ — ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਰਕਾਰ ਨੇ ਨਵਾਂ ਤਰੀਕਾ ਲੱਭਿਆ ਹੈ। ਐੱਮ.ਐੱਸ.ਐੱਮ.ਈ. ਮੰਤਰਾਲੇ ਅਧੀਨ ਕੰਮ ਕਰਨ…