ਉਲੰਪਿਕ ਖੇਡਾਂ ਰੱਦ ਕਰਵਾਉਣ ਲਈ ਕੇ ਟੋਕੀਉ ’ਚ ਪ੍ਰਦਰਸ਼ਨ

Date:

Share post:

ਟੋਕੀਉ : ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਸਥਾਨਕ ਵਾਸੀਆਂ ਨੇ ਇਕੇ ਇਕ ਰੋਸ ਮੁਜ਼ਾਹਰਾ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਉਲੰਪਿਕ ਖੇਡਾਂ ਰੱਦ ਕੀਤੀਆਂ ਜਾਣ। ਮਿਲੀ ਜਾਣਕਾਰੀ ਅਨੁਸਾਰ ਕਰੀਬ 50 ਪ੍ਰਦਰਸ਼ਨਕਾਰੀਆਂ ਨੇ ਉਲੰਪਿਕ ਰੱਦ ਕਰਨ ਦੀ ਮੰਗ ਨੂੰ ਲੈ ਕੇ ਟੋਕੀਉ ਵਿਚ ਪ੍ਰਦਰਸ਼ਨ ਕੀਤਾ, ਜਦੋਂਕਿ ਉਦਘਾਟਨ ਸਮਾਗਮ ਸ਼ੁੱਕਰਵਾਰ ਯਾਨੀ ਅੱਜ ਸ਼ਾਮ ਨੂੰ ਹੋਣਾ ਹੈ। ਪ੍ਰਦਰਸ਼ਨਕਾਰੀ ਟੋਕੀਉ ਮੈਟ੍ਰੋਪੋਲੀਟਨ ਪ੍ਰਸ਼ਾਸਨ ਦੀ ਇਮਾਰਤ ਦੇ ਬਾਹਰ ‘ਨੋ ਟੂ ਉਲੰਪਿਕਸ’ ਅਤੇ ‘ਸੇਵ ਪੀਪਲ ਲਾਈਵਸ’ ਦੇ ਨਾਅਰੇ ਲਗਾਉਂਦੇ ਹੋਏ ਇਕੱਠੇ ਹੋਏ। ਉਨ੍ਹਾਂ ਨੇ ਸਾਈਨ ਬੋਰਡ ਫੜੇ ਹੋਏ ਸਨ, ਜਿਸ ’ਤੇ ‘ਕੈਂਸਲ ਦਿ ਉਲੰਪਿਕਸ’ ਲਿਖਿਆ ਸੀ। ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੌਰਾਨ ਇਕ ਸਾਲ ਦੀ ਦੇਰੀ ਨਾਲ ਇਹ ਖੇਡਾਂ ਦਰਸ਼ਕਾਂ ਦੇ ਬਿਨਾਂ ਹੋਣਗੀਆਂ। ਇਸ ਤੋਂ ਇਕ ਦਿਨ ਪਹਿਲਾਂ ਹੀ ਟੋਕੀਓ ਵਿਚ ਪਿਛਲੇ 6 ਮਹੀਨੇ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਉਦਘਾਟਨੀ ਸਮਾਗਮ ਜ਼ਿਆਦਾਤਰ ਦਰਸ਼ਕਾਂ ਤੋਂ ਬਿਨਾਂ ਕੋਰੋਨਾ ਵਾਇਰਸ ਫੈਲਣ ਨੂੰ ਰੋਕਣ ਲਈ ਆਯੋਜਿਤ ਕੀਤਾ ਜਾਵੇਗਾ, ਹਾਲਾਂਕਿ ਕੁਝ ਅਧਿਕਾਰੀ, ਮਹਿਮਾਨ ਅਤੇ ਮੀਡੀਆ ਕਰਮੀ ਇਸ ਵਿਚ ਸ਼ਾਮਲ ਹੋਣਗੇ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...