ਐਸ.ਏ.ਐਸ. ਨਗਰ ਨਗਰ ਨਿਗਮ ਦੀ ਮੀਟਿੰਗ ਅੱਜ

0
133

ਐਸ ਏ ਐਸ ਨਗਰ  : ਨਗਰ ਨਿਗਮ ਐਸ ਏ ਐਸ ਨਗਰ ਦੀ ਆਨ ਲਾਈਨ ਮੀਟਿੰਗ ਭਲਕੇ ਹੋਣ ਜਾ ਰਹੀ ਹੈ ਜਿਸ ਦੌਰਾਨ ਨਿਗਮ ਦੇ ਚੁਣੇ ਹੋਏ ਨੁਮਾਇੰਦੇ ਆਪਣੇ ਘਰਾਂ ਵਿੱਚ ਬੈਠ ਕੇ ਵੀਡੀਓ ਕਾਨਫਰੈਂਸਿੰਗ ਦੀ ਮਦਦ ਨਾਲ ਮੀਟਿੰਗ ਵਿੱਚ ਭਾਗ ਲੈਣਗੇ। ਇੱਥੇ ਇਹ ਜ਼ਿਕਰਯੋਗ ਹੈ ਕਿ ਨਗਰ ਨਿਗਮ ਦਾ ਕਾਰਜਕਾਲ 26 ਅਪ੍ਰੈਲ ਨੂੰ ਸਮਾਪਤ ਹੋਣ ਜਾ ਰਿਹਾ ਹੈ ਅਤੇ 26 ਅਪ੍ਰੈਲ ਨੂੰ ਨਿਗਮ ਦੇ ਕਮਿਸ਼ਨਰ ਵਲੋਂ ਨਗਰ ਨਿਗਮ ਦੇ ਪ੍ਰਸ਼ਾਸ਼ਕ ਦਾ ਚਾਰਜ ਸੰਭਾਲ ਲਿਆ ਜਾਵੇਗਾ।

ਨਿਗਮ ਦਾ ਕਾਰਜਕਾਲ ਖਤਮ ਹੋਣ ਤੋਂ ਸਿਰਫ ਇੱਕ ਦਿਨ ਪਹਿਲਾਂ ਹੋਣ ਵਾਲੀ ਇਸ ਮੀਟਿੰਗ ਵਿੱਚ ਮੇਅਰ ਵਲੋਂ ਨਗਰ ਨਿਗਮ ਦੇ ਸਮੂਹ ਕੌਂਸਲਰਾਂ ਵਲੋਂ ਉਹਨਾਂ ਦੇ ਕਾਰਜਕਾਲ ਦੌਰਾਨ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਜਾਵੇਗਾ।

ਸੰਪਰਕ ਕਰਨ ‘ਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਕੁੱਝ ਮਤੇ ਵੀ ਵਿਚਾਰੇ ਜਾਣਗੇ।

ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਉਹਨਾਂ ਨੂੰ ਨਿਗਮ ਦੇ ਸਮੂਹ ਕੌਂਸਲਰਾਂ ਦਾ ਭਰਪੂਰ ਸਹਿਯੋਗ ਮਿਲਿਆ ਹੈ ਅਤੇ ਉਹ ਬਿਨਾ ਕਿਸੇ ਵਿਵਾਦ ਦੇ ਆਪਣਾ ਕਾਰਜਕਾਲ ਮੁਕੰਮਲ ਕਰਨ ਵਿੱਚ ਕਾਮਯਾਬ ਰਹੇ ਹਨ ਜਿਸ ਲਈ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਨਾ ਬਣਦਾ ਹੈ।

Google search engine

LEAVE A REPLY

Please enter your comment!
Please enter your name here