ਕਰੀਨਾ ਕਪੂਰ ਦੀਆਂ ਵਧੀਆਂ ਮੁਸ਼ਕਲਾਂ, ਨਵੀਂ ਕਿਤਾਬ ‘ਪ੍ਰੈਗਨੈਂਸੀ ਬਾਈਬਲ’ ਸਬੰਧੀ ਸ਼ਿਕਾਇਤ ਦਰਜ

0
61

ਹੈਦਰਾਬਾਦ : ਕਰੀਨਾ ਕਪੂਰ ਖਾਨ ਇਨ੍ਹੀਂ ਦਿਨੀਂ ਆਪਣੇ ਦੂਜੇ ਬੇਟੇ ਜੇਹ ਨੂੰ ਲੈ ਕੇ ਚਰਚਾ ਵਿੱਚ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਕਰੀਨਾ ਨੇ ਆਪਣੇ ਦੋਨੋਂ ਪ੍ਰੈਗਨੈਂਸੀ ਦੇ ਤਜ਼ਰਬਿਆਂ ਨੂੰ ਇੱਕ ਕਿਤਾਬ ਵਿੱਚ ਇਕੱਤਰ ਕੀਤਾ ਹੈ, ਜਿਸ ਦਾ ਨਾਮ ‘ਪ੍ਰੈਗਨੈਂਸੀ ਬਾਈਬਲ’ ਹੈ। ਹੁਣ ਉਨ੍ਹਾਂ ਦੀ ਆਪਣੀ ਕਿਤਾਬ ਹੀ ਕਰੀਨਾ ਲਈ ਮੁਸੀਬਤ ਬਣ ਗਈ ਹੈ। ਦਰਅਸਲ ਇੱਕ ਧਾਰਮਿਕ ਸੰਸਥਾ ਨੇ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਦੱਸ ਦਈਏ ਕਿ ਇੱਕ ਈਸਾਈ ਸੰਗਠਨ ਨੇ ਕਰੀਨਾ ਕਪੂਰ ਦੀ ਨਵੀਂ ਲਾਂਚ ਕੀਤੀ ਗਈ ਕਿਤਾਬ ‘ਪ੍ਰੈਗਨੈਂਸੀ ਬਾਈਬਲ’ ਦੇ ਨਾਂ ‘ਤੇ ਇਤਰਾਜ਼ ਦਰਜ ਕੀਤਾ ਹੈ ਅਤੇ ਮਹਾਰਾਸ਼ਟਰ ਦੇ ਬੀਡ ਵਿੱਚ ਇੱਕ ਈਸਾਈ ਸੰਗਠਨ ਨੇ ਕਰੀਨਾ ਸਮੇਤ ਦੋ ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। 9 ਜੁਲਾਈ ਨੂੰ ਕਰੀਨਾ ਨੇ ਆਪਣੀ ਕਿਤਾਬ ‘ਪ੍ਰੇਗਨੈਂਸੀ ਬਾਈਬਲ’ ਲਾਂਚ ਕੀਤੀ ਸੀ। ਸੰਸਥਾ ਨੇ ਦੋਸ਼ ਲਾਇਆ ਹੈ ਕਿ ਅਦਾਕਾਰਾ ਦੀ ਕਿਤਾਬ ਦਾ ਨਾਮ ਉਨ੍ਹਾਂ ਦੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਲਪਾ ਓਮੇਗਾ ਕ੍ਰਿਸ਼ਚਨ ਫੈਡਰੇਸ਼ਨ ਦੇ ਪ੍ਰਧਾਨ ਅਸ਼ੀਸ਼ ਸ਼ਿੰਦੇ ਨੇ ਸ਼ਿਵਾਜੀ ਨਗਰ ਥਾਣੇ ਵਿੱਚ ਕਰੀਨਾ ਕਪੂਰ ਦੀ ਇਸ ਕਿਤਾਬ ‘ਤੇ ਇਤਰਾਜ਼ ਜਤਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਅਦਾਕਾਰਾ ਦੀ ਕਿਤਾਬ ‘ਚ ਈਸਾਈਆਂ ਦੇ ਪਵਿੱਤਰ ਸ਼ਬਦ ਬਾਈਬਲ ਦਾ ਜ਼ਿਕਰ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਧਰ ਥਾਣਾ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਹੈ, ਪਰ ਇਸ ਮਾਮਲੇ ‘ਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।ਉਨ੍ਹਾਂ ਨੇ ਇਸ ਕੇਸ ਨੂੰ ਮੁੰਬਈ ਭੇਜਣ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਲ ਇੰਡੀਆ ਮਾਇਨਾਰਿਟੀ ਬੋਰਡ ਨੇ ਵੀ ਇਸ ਪੁਸਤਕ ਦੇ ਸਿਰਲੇਖ ਨੂੰ ਲੈ ਕੇ ਆਪਣਾ ਇਤਰਾਜ਼ ਜਤਾਇਆ ਹੈ।

Google search engine

LEAVE A REPLY

Please enter your comment!
Please enter your name here