ਮੋਗਾ 15 ਮਈ ( ਸੁਸ਼ਮਾ ਸ਼ਰਮਾਂ ): ਸੀ.ਐਚ.ਸੀ. ਢੁੱਡੀਕੇ ਦੇ ਸੀਨੀਅਰ ਮੈਡੀਕਲ ਡਾਕਟਰ ਨੀਲਮ ਭਾਟੀਆ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਆਏ ਕਰੋਨਾ ਸੰਕਟ ਦੇ ਦੌਰਾਨ ਸਾਨੂੰ ਮੌਸਮੀਂ ਬਿਮਾਰੀਆਂ ਤੋਂ ਬਚਾਅ ਲਈ ਵੀ ਜਾਗਰੂਕ ਰਹਿਣ ਦੀ ਲੋੜ ਹੈ. ਉਹ ਅੱਜ ਭਲਕੇ ਮਨਾਏ ਜਾਣ ਵਾਲੇ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਫੀਲਡ ਟੀਮਾਂ ਨੂੰ ਪ੍ਰਚਾਰ ਸਮੱਗਰੀ ਆਦਿ ਦੇਣ ਤੋਂ ਬਾਅਦ ਗੱਲਬਾਤ ਕਰ ਰਹੇ ਸਨ. ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਕਾਰਨ ਬੇਸ਼ੱਕ ਸਰਕਾਰੀ ਹਦਾਇਤਾਂ ਮੁਤਾਬਿਕ ਸਮੂਹਿਕ ਮੀਟਿੰਗਾਂ ਕਰਨ ਤੋਂ ਬਚਾਅ ਰੱਖਿਆ ਜਾਣਾ ਜਰੂਰੀ ਹੈ ਪਰ ਫਿਰ ਵੀ ਲੋਕਾਂ ਨੂੰ ਵੱਖ^ਵੱਖ ਪ੍ਰਚਾਰ ਸਾਧਨਾਂ ਰਾਹੀਂ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ.
ਉਨ੍ਹਾਂ ਫੀਲਡ ਵਿੱਚ ਕੰਮ ਕਰ ਰਹੇ ਸਮੂਹ ਕਰਮਚਾਰੀਆਂ ਦੀ ਪ੍ਰਸੰਸ਼ਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਰੋਨਾ ਵਾਇਰਸ ਦੀ ਇਸ ਸੰਕਟ ਵਾਲੀ ਘੜੀ ਵਿੱਚ ਲੋਕਾਂ ਦੀ ਸਾਂਭ ਸੰਭਾਲ ਲਈ ਸ਼ਲਾਘਾਯੋਗ ਕੰਮ ਕੀਤੇ ਹਨ. ਉਨ੍ਹਾਂ ਕਿਹਾ ਕਿ ਇਸ ਵੱਡੀ ਜਿੰਮੇਵਾਰੀ ਦੇ ਨਾਲ^ਨਾਲ ਲੋਕਾਂ ਨੂੰ ਡੇਂਗੂ ਵਰਗੀਆਂ ਮੌਸਮੀਂ ਬਿਮਾਰੀਆਂ ਤੋਂ ਬਚਾਉਣਾ ਵੀ ਸਾਡਾ ਮੁਢਲਾ ਫਰਜ਼ ਹੈ.
ਉਨ੍ਹਾਂ ਇਲਾਕਾ ਵਾਸੀਆਂ ਨੂੰ ਸੰਬੋਧਿਤ ਹੰੁਦਿਆਂ ਕਿਹਾ ਕਿ ਡੇਂਗੂ ਹੋਣ ਦੀਆਂ ਮੁਢਲੀਆਂ ਨਿਸ਼ਾਨੀਆਂ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ ਅਤੇ ਚਮੜੀ ਵਿੱਚ ਦਾਣੇ ਆਦਿ ਹੋ ਜਾਣਾ ਹੁੰਦੀਆਂ ਹਨ. ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਆਮ ਤੌਰ ਖੜ੍ਹੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ. ਇਸ ਲਈ ਘਰ ਵਿੱਚ ਕੂਲਰਾਂ, ਗਮਲਿਆਂ ਜਾਂ ਹੋਰ ਸਰੋਤਾਂ ਵਿੱਚ ਖੜ੍ਹਣ ਵਾਲੇ ਪਾਣੀ ਨੂੰ ਲਗਾਤਾਰ ਸਾਫ਼ ਕਰਦੇ ਰਹਿਣਾ ਚਾਹੀਦਾ ਹੈ. ਇਸ ਤੋਂ ਇਲਾਵਾ ਮੱਛਰ ਦੇ ਡੰਗ ਤੋਂ ਬਚਣ ਲਈ ਪੂਰੇ ਸਰੀਰ ਨੂੰ ਢਕ ਕੇ ਰੱਖਣ ਵਾਲੇ ਕੱਪੜੇ ਪਹਿਣਨੇ ਚਾਹੀਦੇ ਹਨ ਅਤੇ ਮੱਛਰ ਮਾਰ ਦਵਾਈਆਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ.
ਇਸ ਮੌਕੇ ਬੋਲਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਮਾਨਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ: ਬਲਵੀਰ ਸਿੰਘ ਸਿੱਧੁ ਦੇ ਹੁਕਮਾਂ ਅਤੇ ਸਿਵਲ ਸਰਜਨ ਡਾਕਟਰ ਆਦੇਸ਼ ਕੰਗ ਦੇ ਦਿਸ਼ਾ ਨਿਰਦੇਸ਼ ਤਹਿਤ ਬਲਾਕ ਵਿੱਚ ਰਾਸ਼ਟਰੀ ਡੇਂਗੂ ਦਿਵਸ ਮਨਾਉਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ. ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫ਼ਸਰ ਡਾਕਟਰ ਸਾਕਸ਼ੀ ਬਾਂਸਲ, ਸੀਨੀਅਰ ਫਾਰਮੇਸੀ ਅਫ਼ਸਰ ਚਮਕੌਰ ਸਿੰਘ, ਫਾਰਮੇਸੀ ਅਫ਼ਸਰ ਰਾਜ ਕੁਮਾਰ, ਗੁਰਮੀਤ ਸਿੰਘ, ਐਸ.ਆਈ. ਕੁਲਬੀਰ ਸਿੰਘ ਢਿੱਲੋਂ, ਐਮ.ਐਲ.ਟੀ. ਪਰਮਜੀਤ ਸਿੰਘ, ਸੀਨੀਅਰ ਸਹਾਇਕ ਜ਼ਸਵਿੰਦਰ ਸਿੰਘ ਅਤੇ ਧਰਮਪਾਲ ਆਦਿ ਹਾਜ਼ਰ ਸਨ.
ਫੋਟੋ : ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ.ਐਮ.ਓ. ਡਾਕਟਰ ਨੀਲਮ ਭਾਟੀਆ.