ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਪ ਦਾ ਧਰਨਾ ਪ੍ਰਦਰਸ਼ਨ

Date:

Share post:

ਮੋਹਾਲੀ : ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਮੋਹਾਲੀ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਕੁਲਤਾਰ ਸਿੰਘ ਸੰਧਵਾਂ ਜੀ ਨੇ ਕਿਹਾ, ‘ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨੀ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ।’ ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੁਕਮਾਂ ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ। ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ । ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...