ਕਿਸਾਨਾਂ ‘ਤੇ ਲਾਠੀਚਾਰਜ ਮਹਾਪੰਚਾਇਤ ਤੋਂ ਧਿਆਨ ਹਟਾਉਣ ਦੀ ਸਾਜ਼ਿਸ਼ : ਟਿਕੈਤ

Date:

Share post:

ਨਵੀਂ ਦਿੱਲੀ : ਬੀਤੇ ਦਿਨ ਹਰਿਆਣਾ ਵਿੱਚ ਰੋਸ ਮੁਜ਼ਾਹਰਾ ਕਰਦੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਦਾ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਵੱਲੋਂ ਵਿਰੋਧ ਕੀਤਾ ਹੈ। ਦੱਸ ਦਈਏ ਕਿ ਇਸ ਦੌਰਾਨ ਕਈ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਵੀ ਹੋ ਗਏ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਦੇਸ਼ ਵਿੱਚ ਸਰਕਾਰੀ ਤਾਲਿਬਾਨਾਂ ਨੇ ਦੇਸ਼ ‘ਤੇ ਕਬਜ਼ਾ ਕਰ ਲਿਆ ਹੈ ਅਤੇ ਸਰਕਾਰੀ ਤਾਲਿਬਾਨਾਂ ਦੇ ਕਮਾਂਡਰ ਦੇਸ਼ ਵਿੱਚ ਮੌਜੂਦ ਹਨ। ਇਨ੍ਹਾਂ ਕਮਾਂਡਰਾਂ ਦੀ ਪਛਾਣ ਕਰਨੀ ਪਵੇਗੀ। ਇੱਕ ਕਮਾਂਡਰ ਉਹ ਹੈ ਜਿਸ ਨੇ ਸਿਰ ਫੋੜਨ ਦਾ ਹੁਕਮ ਦਿੱਤਾ। ਦੱਸਣਯੋਗ ਹੈ ਕਿ ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਸੀ, “ਹਰਿਆਣਾ ਦੇ ਕਰਨਾਲ ਦੇ ਬਸਤਰ ਟੋਲ ‘ਤੇ ਅੰਦੋਲਨਕਾਰੀ ਕਿਸਾਨਾਂ ‘ਤੇ ਲਾਠੀਚਾਰਜ ਮੰਦਭਾਗਾ ਹੈ, ਸਰਕਾਰ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਤੋਂ ਧਿਆਨ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ, ਦੇਸ਼ ਭਰ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਐਸਕੇਐਸ ਦੇ ਫੈਸਲੇ ਦੀ ਪਾਲਣਾ ਕਰੋ।”

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...