Home LATEST UPDATE ਕਿਸਾਨਾਂ ਦੀ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਕੀਤੀ ਸਖਤੀ

ਕਿਸਾਨਾਂ ਦੀ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਕੀਤੀ ਸਖਤੀ

0
8

ਕਰਨਾਲ: ਖੇਤੀ ਕਾਨੂੰਨਾਂ ਦੇ ਵਿਰੋਧ ਵੋਚ ਕਿਸਾਨ ਲਗਾਤਾਰ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ ਪਰ ਕਿਸਾਨੀ ਮਸਲੇ ਦਾ ਹੱਲ ਨਿੱਕਲਦਾ ਨਜ਼ਰ ਨਹੀਂ ਆ ਰਿਹਾ। ਕਰਨਾਲ ‘ਚ ਹੋਏ ਕਿਸਾਨਾਂ ‘ਤੇ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦਾ ਪਾਰਾ ਹੋਰ ਵੀ ਸਿਖਰਾਂ ‘ਤੇ ਪਹੁੰਚ ਗਿਆ ਹੈ। ਯੂਪੀ ਤੋਂ ਬਾਅਦ ਹੁਣ 7 ਸਤੰਬਰ ਯਾਨੀ ਮੰਗਲਵਾਰ ਨੂੰ ਕਰਨਾਲ ‘ਚ ਕਿਸਾਨ ਮਹਾਪੰਚਾਇਤ ਹੋਣ ਜਾ ਰਹੀ ਹੈ। ਇਸ ਸਬੰਧੀ ਸਰਕਾਰ ਨੇ ਸਖਤੀ ਕਰਦਿਆਂ ਜ਼ਿਲ੍ਹੇ ਚ ਧਾਰਾ -144 ਲਗਾ ਦਿੱਤੀ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਜ਼ਿਲ੍ਹਾ ਸਕੱਤਰੇਤ ਦੇ ਘਿਰਾਓ ਦਾ ਵੀ ਐਲਾਨ ਕੀਤਾ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਕਰਨ ਵਾਲੀ ਫੋਰਸ ਦੀ ਇੱਕ ਟੁਕੜੀ ਵੀ ਬੁਲਾਈ ਹੈ ਜੋ ਸਕੱਤਰੇਤ ਪਹੁੰਚ ਚੁੱਕੀ ਹੈ। ਜਾਣਕਾਰੀ ਅਨੁਸਾਰ ਲਗਭਗ 620 ਜਵਾਨ ਇਸ ਟੁਕੜੀ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ ਕਰਨਾਲ ਜ਼ਿਲ੍ਹੇ ‘ਚ ਸੋਮਵਾਰ ਯਾਨੀ ਅੱਜ ਰਾਤ 12 ਵਜੇ ਤੋਂ ਇੰਟਰਨੈਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ। ਦੱਸ ਦਈਏ ਕਿ ਕਿਸਾਨ ਆਗੂ ਗੁਰਨਾਮ ਚੜੂਨੀ ਸਮੇਤ ਕਈ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨਾਲ ਮੀਟਿੰਗ ਵੀ ਕੀਤੀ ਪਰ ਇਸ ਦਾ ਕੋਈ ਹੱਲ ਨਹੀਂ ਨਿਕਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਸਾਫ਼ ਚਿਤਾਵਨੀ ਦਿੱਤੀ ਹੈ ਕਿ ਕਿਸਾਨ ਭਲਕੇ ਸਕੱਤਰੇਤ ਦਾ ਘਿਰਾਓ ਜ਼ਰੂਰ ਕਰਨਗੇ।

NO COMMENTS

LEAVE A REPLY

Please enter your comment!
Please enter your name here