ਕਿਸਾਨ ਅੰਦੋਲਨ : ਅਸੀਂ ਨਿਰਪੱਖ ਜਾਂਚ ਕਰਵਾਉਣ ਲਈ ਤਿਆਰ ਹਾਂ ਅਨਿਲ ਵਿਜ

0
6

ਅੰਬਾਲਾ : ਹਰਿਆਣਾ ਦੇ ਕਰਨਾਲ ਵਿੱਚ ਐਸਡੀਐਮ ਖਿਲਾਫ ਕਾਰਵਾਈ ਨੂੰ ਲੈ ਕੇ ਜਿਥੇ ਕਿਸਾਨ ਆਪਣੀ ਮੰਗ ’ਤੇ ਅੜੇ ਹੋਏ ਹਨ ਉਥੇ ਹੀ ਸਰਕਾਰ ਵੀ ਝੁਕਣ ਲਈ ਤਿਆਰ ਨਹੀਂ। ਇਸ ਮਾਮਲੇ ਵਿੱਚ ਹੁਣ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਨਿਰਪੱਖ ਜਾਂਚ ਕਰਵਾਉਣ ਲਈ ਤਿਆਰ ਹਾਂ। ਜੇਕਰ ਕਰਨਾਲ ਘਟਨਾ ਦੀ ਜਾਂਚ ਕੀਤੀ ਜਾਂਦੀ ਹੈ ਤਾਂ ਅਧਿਕਾਰੀ, ਕਿਸਾਨ ਜਾਂ ਕਿਸਾਨ ਆਗੂ, ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਜ ਨੇ ਕਿਹਾ ਕਿ ਸਿਰਫ ਜਾਇਜ਼ ਮੰਗਾਂ ਹੀ ਮੰਨੀਆਂ ਜਾਣਗੀਆਂ। ਅਨਿਲ ਵਿਜ ਨੇ ਸਪੱਸ਼ਟ ਕੀਤਾ ਕਿ ਕਿਸੇ ਦੇ ਕਹਿਣ ‘ਤੇ ਕਿਸੇ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ।

Google search engine

LEAVE A REPLY

Please enter your comment!
Please enter your name here