ਵੈਨਕੂਵਰ— ਕੈਨੇਡਾ ਦੀ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਪ੍ਰਸਿੱਧ ਫੁੱਟਬਾਲ ਖਿਡਾਰੀ ਬਰੈਂਡਨ ਬਾਸੀ ਦਾ ਦਿਹਾਂਤ ਹੋ ਗਿਆ। ਬਰੈਂਡਨ ਬਾਸੀ ਪਿਛਲੇ ਹਫਤੇ ਸਰੀ ਵਿਖੇ ਸੜਕ ਹਾਦਸੇ ਦੌਰਾਨ ਜ਼ਖਮੀ ਹੋ ਗਿਆ ਸੀ ਤੇ ਪੰਜ ਦਿਨ ਬਾਅਦ ਜ਼ਖਮਾਂ ਦੀ ਤਾਬ ਨਾ ਝਲਦਿਆ ਹੋਇਆ ਦਮ ਤੋੜ ਦਿੱਤਾ। ਬ੍ਰਿਟਿਸ਼ ਕੋਲੰਬੀਆ ਦੇ ਡੈਲਟਾ ਸ਼ਹਿਰ ਦਾ ਵਸਨੀਕ ਬਰੈਂਡਨ ਬਾਸੀ 18 ਮਈ ਨੂੰ ਆਪਣੇ ਸਾਥੀਆਂ ਨਾਲ ਜਾ ਰਿਹਾ ਸੀ ਜਦੋਂ ਇਨ੍ਹਾਂ ਦੀ ਐੱਸ. ਯੂ. ਵੀ. 78ਵੇਂ ਐਵੇਨਿਊ ਤੇ 122ਵੀਂ ਸਟ੍ਰੀਟ ਦੇ ਇੰਟਰਸੈਕਸ਼ਨ ‘ਤੇ ਬੇਕਾਬੂ ਹੋ ਕੇ ਇਕ ਖੰਡੇ ‘ਚ ਜਾ ਵੱਜੀ। ਹਾਦਸੇ ‘ਚ ਬਾਸੀ ਸਣੇ ਤਿੰਨ ਜਾਣਿਆ ਨੂੰ ਗੰਭੀਰ ਜ਼ਖਮੀ ਹਾਲਾਤ ‘ਚ ਹਸਪਤਾਲ ਪਹੁੰਚਾਇਆ ਗਿਆ। ਸਾਈਮਨ ਫਰੇਜ਼ਰ ਯੂਨੀਵਰਸਿਟੀ ਨੇ 24 ਮਈ ਨੂੰ ਬਰੈਂਡਨ ਬਾਸੀ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਬਰੈਂਡਨ ਬਾਸੀ ਯੂਨੀਵਰਸਿਟੀ ‘ਚ ਪਹਿਲੇ ਸਾਲ ਦਾ ਵਿਦਿਆਰਥੀ ਤੇ ਪੁਰਸ਼ਾਂ ਦੀ ਫੁੱਟਬਾਲ ਟੀਮ ਦਾ ਅਹਿਮ ਮੈਂਬਰ ਸੀ। ਯੂਨੀਵਰਸਿਟੀ ਦੀ ਫੁੱਟਬਾਲ ਟੀਮ ਦੇ ਮੁੱਖ ਕੋਚ ਕਲਿੰਟ ਸ਼ਨਾਈਡਰ ਨੇ ਕਿਹਾ ਕਿ ਬਾਸੀ ਦੇ ਦਿਹਾਂਤ ਕਾਰਨ ਪੈਦਾ ਹੋਇਆ ਦਰਦ ਬਿਆਨ ਕਰਨਾ ਮੁਸ਼ਕਲ ਹੈ।
Related Posts
16 ਦਸੰਬਰ ਨੂੰ ਲੱਗੇਗਾ ਪਾਸਪੋਰਟ ਕੈਂਪ, ਭਾਰਤੀ ਲੈਣਗੇ ਲਾਭ
ਰੋਮ —ਇਟਲੀ ਵਿੱਚ ਰਹਿ ਰਹੇ ਭਾਰਤੀਆਂ ਦੀ ਸੇਵਾ ਵਿੱਚ ਸਦਾ ਹੀ ਤਿਆਰ ਰਹਿੰਦੀ ‘ਭਾਰਤੀ ਅੰਬੈਸੀ ਰੋਮ’ ਵਲੋਂ ਇਕ ਹੋਰ ਪਾਸਪੋਰਟ…
ਫੌਜੀਆਂ ਨੇ ਲੜਨਾ, ਟੀ ਵੀ ਐਂਕਰਾਂ ਨੇ ਕਿਤੇ ਨੀ ਖੜਨਾ : ਕਾਰਗਿਲ ਜੰਗ ਲੜਨ ਵਾਲੇ ਮੇਜਰ ਨੇ ਸੁਣਾਏ ਤੱਤੇ ਬੋਲ
ਭਾਰਤੀ ਫੌਜ ਦੇ ਰਿਟਾਇਰਡ ਮੇਜਰ ਡੀਪੀ ਸਿੰਘ ਨੇ ਭਾਰਤ-ਪ੍ਰਸ਼ਾਸਿਤ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ 14 ਫਰਵਰੀ ਨੂੰ ਸੀਆਰਪੀਐਫ ਕਾਫਲੇ ‘ਤੇ…
ਅੱਖਾਂ ਚ ਪਾ ਕੇ ਸ਼ਗਨਾਂ ਦਾ ਸੁਰਮਾ, ਕਿਸੇ ਹੋਰ ਨਾਲ ਈ ਖਾਂਦੀ ਰਹੀ ਖੁਰਮਾ
ਮਾਛੀਵਾੜਾ ਸਾਹਿਬ – ਮਾਛੀਵਾੜਾ ਨੇੜ੍ਹੇ ਵਗਦੀ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਤੋਂ ਅੱਜ ਇੱਕ ਪ੍ਰੇਮੀ ਜੋੜੇ ਜੋ ਕਿ ਰਿਸ਼ਤੇ ਵਿਚ…