Home Punjabi News ਕੋਰੋਨਾ ਤੋਂ ਠੀਕ ਹੋਣ ਵਾਲੇ ਕਈ ਲੋਕ ਇਸ ਬਿਮਾਰੀ ਤੋਂ ਹੋਏ ਪੀੜਤ

ਕੋਰੋਨਾ ਤੋਂ ਠੀਕ ਹੋਣ ਵਾਲੇ ਕਈ ਲੋਕ ਇਸ ਬਿਮਾਰੀ ਤੋਂ ਹੋਏ ਪੀੜਤ

0
26

ਨਵੀਂ ਦਿੱਲੀ : ਹੁਣ ਕੋਰੋਨਾ ਤੋਂ ਠੀਕ ਹੋ ਚੁੱਕੇ 46 ਫੀਸਦੀ ਲੋਕਾਂ ਨੂੰ ਇਹ ਬੀਮਾਰੀ ਸਾਹਮਣੇ ਆਈ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਜਿੱਥੇ ਕੋਰੋਨਾ ਤੋਂ ਠੀਕ ਹੋਣ ਵਾਲ਼ੇ ਲੋਕਾਂ ਵਿਚ ਕਈ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਸਨ, ਉਥੇ ਸ਼ੂਗਰ ਤੋਂ ਪੀੜਤ ਹੋਣ ਦੀ ਖਬਰ ਸਾਹਮਣੇ ਆਈ ਹੈ। ਹੁਣ ਸਾਹਮਣੇ ਆਏ ਅਧਿਐਨ ਵਿੱਚ 46 ਫੀਸਦੀ ਲੋਕਾਂ ਨੂੰ ਸ਼ੂਗਰ ਦੀ ਸ਼ਿਕਾਇਤ ਪਾਈ ਗਈ ਹੈ। ਕਰੋਨਾ ਤੋਂ ਠੀਕ ਹੋਣ ਵਾਲ਼ੇ ਇਹਨਾਂ ਲੋਕਾਂ ਵਿੱਚ ਸ਼ੂਗਰ ਦੀ ਬੀਮਾਰੀ ਵੀ ਕੁਝ ਲੋਕਾਂ ਵਿੱਚ ਜਲਦੀ ਹੀ ਸਮਾਪਤ ਹੋ ਗਈ ਅਤੇ ਲਗਭਗ 35 ਫੀਸਦੀ ਲੋਕਾਂ ਵਿੱਚ ਘੱਟੋ-ਘੱਟ ਛੇ ਮਹੀਨੇ ਤੱਕ ਇਹ ਸਮੱਸਿਆ ਦੇਖੀ ਗਈ ਹੈ ਜੋ ਇਸ ਬਿਮਾਰੀ ਨਾਲ ਜੂਝਦੇ ਰਹੇ ਹਨ। ਬਹੁਤ ਸਾਰੇ ਮਰੀਜ਼ਾਂ ਵਿਚ ਆਕਸੀਜ਼ਨ ਦੀ ਜ਼ਰੂਰਤ ਵੀ ਜ਼ਿਆਦਾ ਸੀ ਅਤੇ ਉਨ੍ਹਾਂ ਨੂੰ ਦੇਖਭਾਲ ਲਈ ਹਸਪਤਾਲ ਵਿੱਚ ਰੱਖਣਾ ਪਿਆ। ਕਈ ਮਰੀਜ਼ਾਂ ਵਿੱਚ ਹਾਰਮੋਨਸ ਦਾ ਪੱਧਰ ਵੀ ਬਰਾਬਰ ਨਹੀਂ ਸੀ। ਇਸ ਤਰ੍ਹਾਂ ਦੇ ਲੱਛਣ ਵਾਲੇ ਮਰੀਜ਼ਾਂ ਦੀ ਦੇਖਭਾਲ ਲਈ ਉਹਨਾਂ ਨੂੰ ਲੰਬੇ ਸਮੇਂ ਤੱਕ ਹਸਪਤਾਲ ਵਿੱਚ ਭਰਤੀ ਰੱਖਣਾ ਪਿਆ। ਖੋਜ ਕਰਤਾਵਾਂ ਨੇ ਕੋਰੋਨਾ ਤੋਂ ਠੀਕ ਹੋਣ ਵਾਲ਼ੇ 551 ਲੋਕਾਂ ਦੀ ਸਿਹਤ ਤੇ ਨਿਗਰਾਨੀ ਰੱਖੀ ਸੀ। ਇਹ ਲੋਕ ਮਾਰਚ ਅਪ੍ਰੈਲ ਅਤੇ ਮਈ 2020 ਵਿੱਚ ਇਟਲੀ ਵਿੱਚ ਕੋਰੋਨਾ ਦੇ ਸ਼ਿਕਾਰ ਹੋਏ ਸਨ। ਜਿੱਥੇ ਇਨ੍ਹਾਂ ਵੱਲੋਂ ਕਰੋਨਾ ਨੂੰ ਮਾਤ ਦੇ ਦਿੱਤੀ ਗਈ ਸੀ ਇੱਥੇ ਹੀ ਇਨ੍ਹਾਂ ਦੇ ਸਰੀਰ ਵਿੱਚ ਸ਼ੂਗਰ ਦਾ ਲੈਵਲ ਘੱਟ ਨਹੀਂ ਹੋਇਆ ਅਤੇ ਇਸ ਬਿਮਾਰੀ ਨਾਲ ਜੂਝ ਰਹੇ ਹਨ। ਜਿਸ ਨਾਲ ਲੋਕਾਂ ਵਿੱਚ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋਈਆਂ ਹਨ।

NO COMMENTS

LEAVE A REPLY

Please enter your comment!
Please enter your name here