ਕੋਰੋਨਾ ਦੀ ਤੀਜੀ ਲਹਿਰ ਸਬੰਧੀ ਪੰਜਾਬ ਸਰਕਾਰ ਨੇ ਵਧਾਈ ਪਾਬੰਦੀ

0
12

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ਵਧਦਾ ਦੇਖਦੇ ਹੋਏ ਸੂਬਾ ਸਰਕਾਰ ਨੇ ਸਖ਼ਤੀ ਵੀ ਵਧਾ ਦਿੱਤੀ ਗਈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਸੜਕ ਰਾਹੀਂ ਜਾਂ ਫਿਰ ਹਵਾਈ ਸਫ਼ਰ ਕਰ ਕੇ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਪਿਛਲੇ 72 ਘੰਟਿਆਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ ਅਤੇ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਹੁਣ ਇਨਡੋਰ ‘ਚ 150 ਲੋਕ ਅਤੇ ਖੁੱਲ੍ਹੇ ‘ਚ ਕੀਤੇ ਗਏ ਪ੍ਰੋਗਰਾਮ ਦੌਰਾਨ 300 ਲੋਕ ਸ਼ਾਮਲ ਹੋ ਸਕਦੇ ਹਨ। ਪੰਜਾਬ ਸਰਕਾਰ ਨੇ ਇਹ ਫੈਸਲਾ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ਵਿਚ ਰੱਖ ਕੇ ਲਿਆ ਹੈ।

Google search engine

LEAVE A REPLY

Please enter your comment!
Please enter your name here