ਕੋਰੋਨਾ ਪੀੜਤਾਂ ਲਈ ਅਕਸ਼ੈ ਕੁਮਾਰ ਆਏ ਅੱਗੇ

0
37

ਨਵੀਂ ਦਿੱਲੀ : ਕਰੋਨਾ ਦੇ ਦੌਰ ਵਿੱਚ ਜਿੱਥੇ ਸੋਨੂੰ ਸੂਦ ਵੱਲੋਂ ਅੱਗੇ ਆ ਕੇ ਲੋਕਾਂ ਲਈ ਮਸੀਹਾ ਬਣ ਕੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਹੈ। ਇਸੇ ਤਰਾਂ ਹੀ ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵੱਲੋਂ ਵੀ ਕਰੋਨਾ ਸੰਕਟ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਕਲਾਕਾਰਾਂ ਦੀ ਸਹਾਇਤਾ ਲਈ 50 ਲੱਖ ਰੁਪਏ ਦੀ ਮਦਦ ਕੀਤੀ ਗਈ। ਕਿਉਂਕਿ ਪਿਛਲੇ ਦੋ ਸਾਲਾਂ ਤੋਂ ਬਹੁਤ ਸਾਰੇ ਕਲਾਕਾਰਾਂ ਕੋਲ ਕੋਈ ਕੰਮ ਨਾ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਗੱਲ ਕਰਦੇ ਹੋਏ ਅਕਸ਼ੈ ਕੁਮਾਰ ਨੇ ਕਿਹਾ ਕਿ ਕਲਾਕਾਰ ਹਮੇਸ਼ਾ ਦੇਸ਼ ਲਈ ਖੜਾ ਰਹਿੰਦਾ ਹੈ ਇਸ ਲਈ ਭਾਰਤ ਦਾ ਸਮਾਜ ਵੀ ਜਰੂਰਤ ਪੈਣ ਤੇ ਕਲਾਕਾਰਾਂ ਨਾਲ ਖੜਾ ਹੋਵੇਗਾ। ਅਕਸ਼ੈ ਕੁਮਾਰ ਨੇ ਕਲਾਕਾਰਾਂ ਦੀ ਸਹਾਇਤਾ ਲਈ ਸੰਸਕਾਰ ਭਾਰਤੀ ਵੱਲੋਂ ਚਲਾਏ ਜਾ ਰਹੇ ਪੀੜ ਪਰਾਈ ਜਾਨੇ ਰੇ, ਮੁਹਿੰਮ ਨੂੰ ਹਮਾਇਤ ਕਰਦੇ ਹੋਏ ਇੱਕ ਵੀਡੀਓ ਸੰਦੇਸ਼ ਰਾਹੀਂ ਕਿਹਾ ਹੈ ਕਿ ਕਰੋਨਾ ਮਹਾਮਾਰੀ ਨੇ ਕਲਾਕਾਰਾਂ ਦੇ ਸਾਹਮਣੇ ਆਰਥਿਕ ਸਮੱਸਿਆ ਪੈਦਾ ਕਰ ਦਿੱਤੀ ਹੈ। ਅਕਸ਼ੈ ਕੁਮਾਰ ਵੱਲੋਂ ਜਿੱਥੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਲਾਕਾਰਾਂ ਦੀ ਸਹਾਇਤਾ ਲਈ 50 ਲੱਖ ਰੁਪਏ ਦਾ ਸਹਿਯੋਗ ਦਿੱਤਾ ਗਿਆ ਹੈ ਉਥੇ ਹੀ ਕਲਾ ਜਗਤ ਦੀਆਂ ਹੋਰ ਤਮਾਮ ਹਸਤੀਆਂ ਨੂੰ ਵੀ ਇਸ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।

Google search engine

LEAVE A REPLY

Please enter your comment!
Please enter your name here