Home LATEST UPDATE ਕੋਲਕਾਤਾ High Court ਵਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੱਡਾ ਝਟਕਾ

ਕੋਲਕਾਤਾ High Court ਵਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੱਡਾ ਝਟਕਾ

0
14

ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ‘ਚ ਕੋਲਕਾਤਾ High Court ਤੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਕੋਲਕਾਤਾ ਹਾਈ ਕੋਰਟ ਨੇ ਵੀਰਵਾਰ ਯਾਨੀ ਅੱਜ ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਦੀ ਮੰਗ ਕਰਨ ਵਾਲੀ ਕਈ ਜਨਹਿੱਤ ਪਟੀਸ਼ਨਾਂ ‘ਤੇ ਫੈਸਲਾ ਸੁਣਾਉਂਦਿਆਂ ਕੇਂਦਰੀ ਜਾਂਚ ਬਿਊਰੋ (CBI) ਨੂੰ ਜਾਂਚ ਕਰਨ ਲਈ ਕਿਹਾ ਹੈ। ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਸਿਰਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਕਰੇਗੀ। ਹੋਰ ਸਾਰੇ ਦੋਸ਼ਾਂ ਦੇ ਮਾਮਲੇ ਵਿੱਚ ਐਸਆਈਟੀ ਜਾਂਚ ਕਰੇਗੀ। ਅਦਾਲਤ ਨੇ ਕਿਹਾ ਕਿ ਐਸਆਈਟੀ ਦਾ ਗਠਨ ਪੱਛਮੀ ਬੰਗਾਲ ਦੇ IPS ਅਧਿਕਾਰੀਆਂ ਦੀ ਅਗਵਾਈ ਵਿੱਚ ਕੀਤਾ ਜਾਵੇਗਾ ਅਤੇ ਇਹ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰੇਗਾ। ਇਸ ਤੋਂ ਇਲਾਵਾ ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਨੂੰ ਪੀੜਤਾਂ ਦੇ ਮੁਆਵਜ਼ੇ ਲਈ ਅਰਜ਼ੀਆਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੀਬੀਆਈ ਅਤੇ ਐਸਆਈਟੀ ਨੂੰ 6 ਹਫਤਿਆਂ ਵਿੱਚ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ 24 ਅਕਤੂਬਰ ਨੂੰ ਹੋਵੇਗੀ।

NO COMMENTS

LEAVE A REPLY

Please enter your comment!
Please enter your name here