ਅੰਮ੍ਰਿਤਸਰ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਜਨਮ ਦਿਨ ਮੌਕੇ ਇਥੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਲੰਗਰ ਘਰ ਵਿੱਚ ਪ੍ਰਸ਼ਾਦੇ ਪਕਾਉਣ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਦੀਆਂ ਬੇਟੀਆਂ ਵੀ ਨਾਲ ਸਨ। ਜਨਮ ਦਿਨ ਦੇ ਚਾਅ ਵਿੱਚ ਕੇਂਦਰੀ ਮੰਤਰੀ ਨੇ ਕੋਵਿਡ-19 ਨਿਯਮਾਂ ਦੀਆਂ ਖੁੱਲ੍ਹ ਕੇ ਧੱਜੀਆਂ ਉਡਾਈਆਂ। ਉਨ੍ਹਾਂ ਨੇ ਨਾ ਤਾਂ ਮਾਸਕ ਪਾਇਆ ਹੋਇਆ ਸੀ ਤੇ ਨਾ ਹੀ ਸਮਾਜਿਕ ਦੂਰੀ ਦਾ ਖ਼ਿਆਲ ਰੱਖਿਆ।
ਵਰਨਣਯੋਗ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿੱਤ ਕੋਵਿਡ-19 ਨਿਯਮਾਂ ਦੀ ਪਾਲਣਾ ਦਾ ਭਾਸ਼ਨ ਦਿੰਦੇ ਹਨ। ਦੂਜੇ ਪਾਸੇ ਉਨ੍ਹਾਂ ਦੇ ਮੰਤਰੀ ਹੀ ਇਸ ਦੀ ਪ੍ਰਵਾਹ ਨਹੀਂ ਕਰ ਰਹੇ। ਉਧਰ ਇਸ ਮਾਮਲੇ ਵਿੱਚ ਪ੍ਰਬੰਧਕ ਚੁੱਪ ਹਨ ਤੇ ਕੋਈ ਵੀ ਇਸ ਬਾਰੇ ਟਿੱਪਣੀ ਕਰਨ ਲਈ ਅੱਗੇ ਨਹੀਂ ਆ ਰਿਹਾ।