ਕੌਮਾਂਤਰੀ ਸ਼ੂਟਰ ਨਮਨਵੀਰ ਬਰਾੜ ਨੇ ਕੀਤੀ ਖੁਦਕੁਸ਼ੀ

0
7

ਮੁਹਾਲੀ : ਕੌਮਾਂਤਰੀ ਸ਼ੂਟਰ ਨਮਨਵੀਰ ਬਰਾੜ ਵੱਲੋਂ ਮੁਹਾਲੀ ਵਿਖੇ ਆਪਣੇ ਰਿਹਾਇਸ਼ ਚ ਖੁਦਕੁਸ਼ੀ ਕੀਤੀ ਗਈ ਹੈ। ਨਮਨਵੀਰ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਗਈ ਹੈ। ਨਮਨਵੀਰ ਮੁਹਾਲੀ ਵਿਖੇ ਸੈਕਟਰ 71 ਦੇ ਮਕਾਨ ਨੰਬਰ 1097 ਵਿੱਚ ਆਪਣੇ ਪਰਿਵਾਰ ਨੇ ਨਾਲ ਰਹਿ ਰਿਹਾ ਸੀ। ਇਸ ਘਟਨਾ ਨੂੂੰ ਲੈਕੇ ਪਰਿਵਾਰ ਅਤੇ ਉਸਦੇ ਚਾਹੁਣ ਵਾਲਿਆਂ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਾਮੀ ਸ਼ੂਟਰ ਵੱਲੋਂ ਖੁਦਕੁਸ਼ੀ ਕਿਉਂ ਕੀਤੀ ਗਈ ਹੈ ਇਸ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਪੁਲਿਸ ਨੇ ਘਟਨਾ ਸਥਾਨ ਉੱਪਰ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Google search engine

LEAVE A REPLY

Please enter your comment!
Please enter your name here