ਕ੍ਰਿਕਟਰ ਹਰਭਜਨ ਸਿੰਘ ਦੂਜੀ ਵਾਰ ਬਣੇ ਪਿਤਾ,ਸ਼ੰਸਕਾਂ ਨਾਲ ਸਾਂਝੀ ਕੀਤੀ ਖੁਸ਼ੀ

0
70

ਨਵੀਂ ਦਿੱਲੀ : ਭਾਰਤ ਦੇ ਦਿੱਗਜ ਸਪਿਨਰ ਹਰਭਜਨ ਸਿੰਘ ਦੂਜੀ ਵਾਰ ਪਿਤਾ ਬਣ ਗਏ ਹਨ। ਇਸ ਬਾਬਤ ਭੱਜੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਅਤੇ ਇਹ ਖ਼ੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਭੱਜੀ ਨੇ ਲਿਖਿਆ, ‘ਅਸੀਂ ਭਗਵਾਨ ਦਾ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੂੰ ਪੁੱਤਰ ਦੇ ਰੂਪ ਵਿਚ ਆਪਣਾ ਆਸ਼ੀਰਵਾਦ ਦਿੱਤਾ ਹੈ। ਮਾਂ ਅਤੇ ਬੱਚਾ ਦੋਵੇਂ ਠੀਕ ਹਨ।’
ਸੋਸ਼ਲ ਮੀਡੀਆ ‘ਤੇ ਇਹ ਖ਼ੁਸ਼ਖ਼ਬਰੀ ਸਾਹਮਣੇ ਆਉਂਦੇ ਹੀ ਪ੍ਰਸ਼ੰਸਕਾਂ ਵੱਲੋਂ ਭੱਜੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਹਰਭਜਨ ਸਿੰਘ ਅਤੇ ਅਦਾਕਾਰਾ ਗੀਤਾ ਬਸਰਾ ਨੇ 29 ਅਕਤੂਬਰ 2015 ਵਿਚ ਵਿਆਹ ਰਚਾਇਆ ਸੀ। ਹਰਭਜਨ ਅਤੇ ਗੀਤਾ ਦੀ ਇਕ ਧੀ ਵੀ ਹੈ, ਜਿਸ ਦਾ ਨਾਮ ਹਿਨਾਇਆ ਹੈ।

Google search engine

LEAVE A REPLY

Please enter your comment!
Please enter your name here