spot_img
HomeLATEST UPDATEਖੁਸ਼ਖਬਰੀ : ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਏਅਰ ਇੰਡੀਆ ਦੀ ਉਡਾਣ ਬੁਕਿੰਗ...

ਖੁਸ਼ਖਬਰੀ : ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਏਅਰ ਇੰਡੀਆ ਦੀ ਉਡਾਣ ਬੁਕਿੰਗ ਸ਼ੁਰੂ

ਅੰਮ੍ਰਿਤਸਰ : ਕੋਰੋਨਾ ਮਹਾਮਾਰੀ ਦੇ ਚਲਦਿਆਂ ਚੋਣਵੀਆਂ ਉਡਾਨਾਂ ਨੂੰ ਛੱਡ ਕੇ ਹੋਰ ਫਲਾਈਟਸ ਬੰਦ ਕਰ ਦਿੱਤੀਆਂ ਗਈਆਂ ਸਨ। ਪਰ ਹੁਣ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਏਅਰ ਇੰਡੀਆ ਦੀ ਉਡਾਣ ਦੀ ਬੁਕਿੰਗ ਸ਼ੁਰੂ ਹੋ ਗਈ ਹੈ। ਫਿਲਹਾਲ, ਸਿਰਫ ਚੋਣਵੀਆਂ ਉਡਾਣਾਂ ਹੀ ਦਿੱਲੀ, ਮੁੰਬਈ, ਕੋਲਕਾਤਾ, ਬੈਂਗਲੁਰੂ, ਪਟਨਾ ਸਾਹਿਬ ਅਤੇ ਜੈਪੁਰ ਲਈ ਰਵਾਨਾ ਹੋ ਰਹੀਆਂ ਹਨ, ਪਰ ਜਲਦੀ ਹੀ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀ ਉਡਾਣ ਵੀ ਸ਼ੁਰੂ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹਜ਼ੂਰ ਸਾਹਿਬ ਨਾਂਦੇੜ ਦੀ ਫਲਾਈਟ, ਦੂਜੀ ਲਹਿਰ ਦੀ ਸ਼ੁਰੂਆਤ ਅਤੇ ਯਾਤਰੀਆਂ ਦੀ ਘੱਟ ਗਿਣਤੀ ਕਾਰਨ ਏਅਰ ਇੰਡੀਆ ਵਲੋਂ ਬੰਦ ਕਰ ਦਿੱਤੀ ਗਈ ਸੀ। ਏਅਰ ਇੰਡੀਆ ਦੀ ਵੈੱਬਸਾਈਟ ਦੇ ਅਨੁਸਾਰ ਇਹ ਫਲਾਈਟ 3 ਅਗਸਤ ਤੋਂ ਉਡਾਨ ਭਰੇਗੀ। ਇਹ 5 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਇਸ ਤੋਂ ਬਾਅਦ ਫਲਾਈਟ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ, ਅੰਮ੍ਰਿਤਸਰ ਤੋਂ ਮੰਗਲਵਾਰ, ਬੁੱਧਵਾਰ ਅਤੇ ਸ਼ਨੀਵਾਰ ਸਵੇਰੇ 4.50 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 9.25 ਵਜੇ ਹਜ਼ੂਰ ਸਾਹਿਬ ਨਾਂਦੇੜ ਪਹੁੰਚੇਗੀ। ਵੈਬਸਾਈਟ ਦੇ ਅਨੁਸਾਰ ਅੰਮ੍ਰਿਤਸਰ ਹਜ਼ੂਰ ਸਾਹਿਬ ਨਾਂਦੇੜ ਦੀ ਉਡਾਣ ਦਾ ਕਿਰਾਇਆ 5570 ਰੁਪਏ ਰੱਖਿਆ ਗਿਆ ਹੈ। ਦੂਜੇ ਪਾਸੇ ਹਜ਼ੂਰ ਸਾਹਿਬ ਨਾਂਦੇੜ ਤੋਂ ਅੰਮ੍ਰਿਤਸਰ ਪਹੁੰਚਣ ਲਈ ਯਾਤਰੀਆਂ ਨੂੰ 5, 128 ਰੁਪਏ ਖਰਚ ਕਰਨੇ ਪੈਣਗੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments