ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਬੈਠੇ ਕਿਸਾਨਾਂ ਲਈ ਤਾਮਿਲਨਾਡੂ ਸਰਕਾਰ ਨੇ ਲਿਆ ਫੈਸਲਾ

Date:

Share post:

ਚੇਨਈ : ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋ ਲਗਾਤਾਰ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਤਾਮਿਲਨਾਡੂ ਦੀ ਐੱਮ. ਕੇ. ਸਟਾਲਿਨ ਸਰਕਾਰ ਨੇ ਅੱਜ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ’ਚ ਮਤਾ ਪੇਸ਼ ਕੀਤਾ, ਜਿਸ ਨੂੰ ਪਾਸ ਕਰ ਦਿੱਤਾ ਗਿਆ। ਪ੍ਰਸਤਾਵ ਅਨੁਸਾਰ, ਕੇਂਦਰ ਨੂੰ ਖੇਤੀਬਾੜੀ ਨਾਲ ਜੁੜੇ ਤਿੰਨੋਂ ਕਾਨੂੰਨ ਵਾਪਿਸ ਲੈਣ ਦੀ ਬੇਨਤੀ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਵਿਧਾਨ ਸਭਾ ’ਚ ਕਾਫੀ ਹੰਗਾਮਾ ਹੋਇਆ। ਰਾਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਕੇਂਦਰ ਸਰਕਾਰ ਦੇ ਤਿੰਨ ਕਿਸਾਨ-ਸਬੰਧਿਤ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਵਾਪਿਸ ਲਏ ਜਾਣਗੇ। ਸਟਾਲਿਨ ਨੇ ਦੇਸ਼ ਭਰ ਦੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਦੁੱਖ ਪਹੁੰਚਾਉਣ ਵਾਲੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਇਕ ਮਤਾ ਪਾਸ ਕਰਨ ਦਾ ਸਪੱਸ਼ਟ ਫ਼ੈਸਲਾ ਲਿਆ ਹੈ। ਇਸ ਦੌਰਾਨ, ਭਾਜਪਾ ਅਤੇ ਏਆਈਏਡੀਐਮਕੇ ਦੇ ਵਿਧਾਇਕਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਪ੍ਰਸਤਾਵ ਦਾ ਵਿਰੋਧ ਕਰਦੇ ਹੋਏ ਵਿਧਾਨ ਸਭਾ ਤੋਂ ਵਾਕਆਊਟ ਕੀਤਾ। ਵਿਧਾਇਕਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਇਹ ਮਤਾ ਜਲਦਬਾਜ਼ੀ ‘ਚ ਲਿਆ ਗਿਆ ਹੈ। ਸੂਬਾ ਸਰਕਾਰ ਨੂੰ ਇਸ ਮਤੇ ਨੂੰ ਲਿਆਉਣ ਤੋਂ ਪਹਿਲਾਂ ਸਾਰੇ ਦਲਾਂ ਦੀ ਬੈਠਕ ਬੁਲਾਉਣੀ ਚਾਹੀਦੀ ਸੀ ਅਤੇ ਕਿਸਾਨਾਂ ਦੀ ਵੀ ਰਾਏ ਲੈਣੀ ਚਾਹੀਦੀ ਸੀ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...