ਖੇਤੀ ਕਾਨੂੰਨਾਂ ਸਬੰਧੀ ਭਲਕੇ ਚੰਡੀਗੜ੍ਹ ਵਿਚ ਹੋਵੇਗੀ ਅਹਿਮ ਮੀਟਿੰਗ

0
6

ਨਵੀਂ ਦਿੱਲੀ : ਖੇਤੀ ਕਾਨੂੰਨਾਂ ਸਬੰਧੀ ਕਿਸਾਨ ਜਥੇਬੰਦੀਆਂ ਵਲੋਂ ਭਲਕੇ ਚੰਡੀਗੜ੍ਹ ਵਿਚ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦਈਏ ਇਹ ਇਹ ਬੈਠਕ ਚੰਡੀਗੜ੍ਹ ਦੇ ਸੈਕਟਰ-36 ‘ਚ ਪੀਪਲਜ਼ ਕਨਵੈਨਸ਼ਨ ਹਾਲ ‘ਚ ਹੋਵੇਗੀ। ਬੈਠਕ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਮੀਟਿੰਗ ਤੋਂ ਪਹਿਲਾਂ ਬੈਠਕ ‘ਚ ਸ਼ਾਮਲ ਹੋਣ ਤੋਂ ਪਹਿਲਾਂ ਆਪੋ ਆਪਣੀ ਪਾਰਟੀ ਦੇ 5-5 ਨੁਮਾਇੰਦਿਆਂ ਦੀ ਸੂਚੀ ਜਥੇਬੰਦੀਆਂ ਨੂੰ ਸੌਂਪੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ‘ਚ ਅਜੇ ਵੀ ਵਿਧਾਨ ਸਭਾ ਚੋਣਾਂ ‘ਚ ਕਈ ਮਹੀਨੇ ਬਾਕੀ ਰਹਿੰਦੇ ਹਨ, ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਧਿਆਨ ‘ਚ ਰੱਖਦਿਆਂ ਹੋਇਆ ਸਿਆਸੀ ਸਮਾਗਮਾਂ ਲਈ ਕੋਈ ਨਵਾਂ ਪਲਾਨ ਬਣਾਉਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਸਬੰਧੀ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਬਣੀਆਂ ਪੰਜਾਬ ਦੀਆਂ 32 ਕਿਸਾਨਾਂ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਚਾਰ-ਚਰਚਾ ਕਰਨ ਦੇ ਸੱਦੇ ਨੂੰ ਕਬੂਲਦਿਆਂ ਭਾਜਪਾ ਨੂੰ ਛੱਡ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੈਠਕ ਦਾ ਸੱਦਾ ਦਿੱਤਾ ਹੈ।

Google search engine

LEAVE A REPLY

Please enter your comment!
Please enter your name here