ਖਰੜ : ਖਰੜ ਦੇ ਵਾਰਡ ਨੰ 11 ਦੇ ਕੌਂਸਲਰ ਸ੍ਰੀ ਜੌਲੀ ਦੀ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਗੱਡੀ ਪੂਰੀ ਤਰ੍ਹਾਂ ਸੜ ਗਈ।
ਸ੍ਰੀ ਜੌਲੀ ਨੇ ਦੱਸਿਆ ਕਿ ਉਹ ਆਪਣੇ ਘਰੋਂ ਸੰਨੀ ਇਨਕਲੇਵ ਦੇ ਪਿੱਛਲੇ ਪਾਸੇ ਕਿਸੇ ਕੰਮ ਗਏ ਸਨ ਜਿੱਥੇ ਉਹ ਗੱਡੀ ਖੜ੍ਹੀ ਕਰਕੇ ਏ ਵਿੱਚ ਗਏ ਅਤੇ ਵਾਪਸ ਪਰਤਣ ਤੇ ਉਨ੍ਹਾਂ ਦੇਖਿਆ ਕਿ ਗੱਡੀ ਵਿਚੋਂ ਧੂੰਆਂ ਨਿਕਲ ਰਿਹਾ ਸੀ। ਜਦੋਂ ਉਨ੍ਹਾਂ ਨੇ ਗੱਡੀ ਦਾ ਬੋਨਟ ਖੋਲ੍ਹਿਆ ਤਾਂ ਗੱਡੀ ਦੇ ਇੰਜਣ ਨੂੰ ਅੱਗ ਲੱਗ ਗਈ।
ਉਹਨਾਂ ਦੱਸਿਆ ਕਿ ਇਸ ਦੌਰਾਨ ਆਸ-ਪਾਸ ਦੇ ਦੁਕਾਨਦਾਰਾਂ ਨੇ ਪਾਣੀ ਸੁੱਟ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਹੋਰ ਭੜਕ ਗਈ ਅਤੇ ਦੇਖਦੇ ਹੀ ਦੇਖਦੇ ਪੂਰੀ ਗੱਡੀ ਸੜ ਗਈ। ਉਹਨਾਂ ਦੱਸਿਆ ਕਿ ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਕੀਮਤੀ ਸਮਾਨ ਸੜਿਆ ਹੈ।