ਗਣਤੰਤਰ ਦਿਵਸ ਹਿੰਸਾ ਮਾਮਲਾ : ਲੱਖਾਂ ਸਿਧਾਣਾ ਨੂੰ ਰਾਹਤ

0
16

ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਮੁਲਜ਼ਮ ਲੱਖਾ ਸਿਧਾਣਾ ਨੂੰ ਦਿੱਤੀ ਰਾਹਤ ਵਿੱਚ ਵਾਧਾ ਕੀਤਾ ਹੈ। ਦੱਸ ਦਈਏ ਕਿ ਲੱਖਾ ਸਿਧਾਣਾ ਦੀ ਅੰਤਰਿਮ ਸੁਰੱਖਿਆ ਵਧਾ ਦਿੱਤੀ ਗਈ ਹੈ ਯਾਨੀ ਕਿ ਲੱਖਾ ਸਿਧਾਣਾ ਨੂੰ ਫਿਲਹਾਲ ਗ੍ਰਿਫ਼ਤਾਰ ਨਹੀਂ ਕੀਤਾ ਜਾਏਗਾ। ਅਦਾਲਤ ਨੇ ਇਹ ਕਿਹਾ ਕਿ ਉਨ੍ਹਾਂ ਚੀਜ਼ਾਂ ਵਿੱਚ ਦਖਲ ਨਹੀਂ ਦੇਵੇਗਾ ਜਿੱਥੇ ਬੁਨਿਆਦੀ ਅਧਿਕਾਰ ਸ਼ਾਮਲ ਹਨ। ਵਧੀਕ ਸੈਸ਼ਨ ਜੱਜ ਕਾਮਿਨੀ ਲੌ ਨੇ 20 ਜੁਲਾਈ ਤੱਕ ਸਿਧਾਣਾ ਨੂੰ ਗ੍ਰਿਫਤਾਰ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਉਹ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਨਹੀਂ ਕਰਨਾ ਚਾਹੁੰਦੀ। ਜ਼ਿਕਰਯੋਗ ਹੈ ਕਿ ਲੱਖਾਂ ਸਿਧਾਣਾ ਨੂੰ ਪਹਿਲਾਂ 3 ਜੁਲਾਈ ਤੱਕ ਸੁਰੱਖਿਆ ਦਿੱਤੀ ਗਈ ਸੀ। 26 ਜਨਵਰੀ ਨੂੰ, ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਟਰੈਕਟਰ ਪਰੇਡ ਦੌਰਾਨ ਪੁਲਿਸ ਨਾਲ ਝੜਪ ਹੋਈ ਸੀ ਅਤੇ ਲਾਲ ਕਿਲ੍ਹੇ ਵਿੱਚ ਹਿੰਸਾ ਮਗਰੋਂ ਝੰਡਾ ਲਹਿਰਾਇਆ ਗਿਆ ਸੀ। ਇਸ ਦੌਰਾਨ ਲਾਲ ਕਿਲੇ ਦੇ ਗੁੰਬਦਾਂ ਤੇ ਕੇਸਰੀ ਝੰਡੇ ਲਹਿਰਾਏ ਗਏ ਸੀ ਅਤੇ ਕਈ ਕਿਸਾਨ ਅਤੇ ਪੁਲਿਸ ਕਰਮਚਾਰੀ ਜ਼ਖਮੀ ਵੀ ਹੋਏ ਸੀ।

Google search engine

LEAVE A REPLY

Please enter your comment!
Please enter your name here