ਗਾਇਕ ਸ਼ੈਰੀ ਮਾਨ ਨੇ ਦਰਸ਼ਕਾਂ ਦੀ ਝੋਲੀ ਪਾਇਆ ਨਵਾਂ ਗੀਤ ‘ਕਿਨਾਰੇ’

Date:

Share post:

ਚੰਡੀਗੜ੍ਹ: ਪੰਜਾਬੀ ਗਾਇਕ ਸ਼ੈਰੀ ਮਾਨ ਆਪਣੇ ਨਵੇਂ ਗੀਤ ‘ਕਿਨਾਰੇ’ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਪਿਆਰ ਤੇ ਦਰਦ ਦੇ ਰੰਗਾਂ ਨਾਲ ਭਰਿਆ ਇਹ ਗੀਤ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਗੀਤ ਨੂੰ ਸ਼ੈਰੀ ਮਾਨ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਇਸ ਗੀਤ ਦੇ ਬੋਲ ਵਿੰਦਰ ਨੱਥੂਮਾਜਰਾ ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ ਇੰਦਰ ਧੰਮੂ ਵਲੋਂ ਤਿਆਰ ਕੀਤਾ ਗਿਆ ਹੈ। Goat Films ਵੱਲੋਂ ਗਾਣੇ ਦਾ ਮਿਊਜ਼ਿਕ ਵੀਡੀਓ ਵਿਦੇਸ਼ ਦੀਆਂ ਖ਼ੂਬਸੂਰਤ ਲੋਕੇਸ਼ਨਾਂ ‘ਤੇ ਸ਼ੂਟ ਕੀਤਾ ਗਿਆ ਹੈ। ਇਸ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਖੁਦ ਸ਼ੈਰੀ ਮਾਨ ਤੇ ਯਾਸਮੀਨ ਸਿੱਧੂ ਕਰਦੇ ਹੋਏ ਨਜ਼ਰ ਆ ਰਹੇ ਹਨ। ਦੋਵਾਂ ਦੀ ਅਦਾਕਾਰੀ ਤੇ ਗੀਤ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਰਹੇ ਹਨ। ਦਰਸ਼ਕਾਂ ਵੱਲੋਂ ਗੀਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...