ਗੁਰਦਾਸ ਮਾਨ ਵਿਰੁੱਧ ਮਾਮਲਾ ਦਰਜ

0
16

ਜਲੰਧਰ : ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਚੱਲਦਿਆਂ ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਜਾਣਕਾਰੀ ਅਨੁਸਾਰ ਇਹ ਮਾਮਲਾ ਨਕੋਦਰ ਥਾਣਾ ਸਿਟੀ ਵਿਖੇ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਵੱਲੋਂ ਇਹ ਬਿਆਨ ਨਕੋਦਰ ਦੇ ਡੇਰਾ ਮੁਰਾਦ ਸ਼ਾਹ ਤੋਂ ਸਾਹਮਣੇ ਆਇਆ ਹੈ। ਜਿੱਥੇ ਉਨ੍ਹਾਂ ਵੱਲੋਂ ਦਿੱਤੇ ਗਏ ਇੱਕ ਬਿਆਨ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਲਾਡੀ ਸਾਈਂ ਜੀ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੀ ਵੰਸ਼ ਵਿਚੋਂ ਹਨ ਅਤੇ ਉਨ੍ਹਾਂ ਦੇ ਬੱਚੇ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਲੋਕਾਂ ਵਿਚ ਰੋਸ ਦੇਖਿਆ ਜਾ ਰਿਹਾ ਹੈ।ਇਸੇ ਦੇ ਚਲਦਿਆਂ ਸਿੱਖ ਜਥੇਬੰਦੀਆਂ ਚਾਰ ਦਿਨਾਂ ਤੋਂ ਐਸ.ਐਸ.ਪੀ. ਦਫ਼ਤਰ ਜਲੰਧਰ ਵਿਖੇ ਧਰਨੇ ‘ਤੇ ਬੈਠੀਆਂ ਹੋਈਆਂ ਸਨ।

Google search engine

LEAVE A REPLY

Please enter your comment!
Please enter your name here