ਗੈਂਗਸਟਰ ਕੁਲਵੀਰ ਨਰੂਆਣਾ ਦਾ ਕਤਲ

0
38

ਬਠਿੰਡਾ : ਅੱਜ ਸਵੇਰੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਰੂਆਣਾ ਨਾਲ ਸਬੰਧਿਤ ਗੈਂਗਸਟਰ ਕੁਲਵੀਰ ਨਰੂਆਣਾ ਅਤੇ ਉਸ ਦੇ ਸਾਥੀ ਚਮਕੌਰ ਝੁੰਬਾ ਦਾ ਕੁਲਵੀਰ ਦੇ ਫਾਰਮ ਹਾਊਸ ‘ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੁਲਵੀਰ ਨਰੂਆਣਾ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੈ ਜਿਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਅਤੇ ਮ੍ਰਿਤਕਾਂ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਵੀ ਬਠਿੰਡਾ ਦੀ ਰਿੰਗ ਰੋਡ ‘ਤੇ ਨਰੂਆਣਾ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਸੀ । ਇਸ ਹਮਲੇ ‘ਚ ਕੁਲਵੀਰ ਨਰੂਆਣਾ ਵਾਲ-ਵਾਲ ਬਚ ਗਿਆ ਸੀ। ਦੱਸਣਾ ਬਣਦਾ ਹੈ ਕਿ ਕੁਲਵੀਰ ਨਰੂਆਣਾ ਵਿਰੁੱਧ ਵੱਡੀ ਗਿਣਤੀ ਵਿਚ ਪੁਲਿਸ ਕੇਸ ਦਰਜ ਹਨ ਜਿਨ੍ਹਾਂ ‘ਚ ਇਰਾਦਾ ਕਤਲ ਅਤੇ ਲੁੱਟਾਂ ਖੋਹਾਂ ਵੀ ਸ਼ਾਮਲ ਹਨ।

Google search engine

LEAVE A REPLY

Please enter your comment!
Please enter your name here