ਗੈਂਗਸਟਰ ਕੰਦੋਵਾਲੀਆ ਦੇ ਕਾਤਲਾਂ ਦੀ ਹੋਈ ਪਛਾਣ

Date:

Share post:

ਅੰਮ੍ਰਿਤਸਰ : ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਦੇ ਕਤਲ ਦੀ ਜ਼ਿੰਮੇਵਾਰੀ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਫੇਸਬੁੱਕ ਆਈ. ਡੀ. ‘ਤੇ ਲੈ ਲਈ ਗਈ। ਇਥੇ ਦੱਸਣਯੋਗ ਹੈ ਕਿ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਦਾ 4 ਹਥਿਆਰਬੰਦ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ। ਇਸ ਵਾਰਦਾਤ ਵਿਚ ਰਾਣਾ ਕੰਦੋਵਾਲੀਆ ਦਾ ਇਕ ਹੋਰ ਸਾਥੀ ਤੇਜਬੀਰ ਸਿੰਘ ਵੀ ਜ਼ਖਮੀ ਹੋ ਗਿਆ ਸੀ। ਹਮਲੇ ਦੌਰਾਨ ਇਕ ਸਕਿਓਰਿਟੀ ਗਾਰਡ ਵੀ ਜ਼ਖ਼ਮੀ ਹੋਇਆ ਸੀ।ਜੱਗੂ ਭਗਵਾਨਪੁਰੀਆ ਨੇ ਫੇਸਬੁੱਕ ਆਈ. ਡੀ. ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਕਿ ਜਿਹੜਾ ਰਾਤ ਅੰਮ੍ਰਿਤਸਰ ਵਿਚ ਰਾਣਾ ਕੰਧੋਵਾਲੀਆ ਦਾ ਕਤਲ ਹੋਇਆ ਸੀ, ਉਸ ਦੀ ਜ਼ਿੰਮੇਵਾਰੀ ਮੈਂ ਜੱਗੂ ਭਗਵਾਨਪੁਰੀਆ ਤੇ ਮੇਰਾ ਭਰਾ ਗੋਲਡੀ ਬਰਾੜ ਲੈਂਦੇ ਹਾਂ। ਇਹ ਕਤਲ ਮੇਰੇ ਵੀਰ ਮਨਦੀਪ ਤੂਫਾਨ ਬਟਾਲਾ ਵਾਲੇ ਨੇ ਕੀਤਾ ਹੈ। ਸਭ ਨੂੰ ਪਤਾ ਹੈ ਕਿ ਰਾਣਾ ਵਿਕੀ ਗੌਂਡਰ ਤੇ ਦਵਿੰਦਰ ਬੰਬੀਹਾ ਗਰੁੱਪ ਦਾ ਸਾਥ ਦਿੰਦਾ ਸੀ। ਇਸ ਨੇ ਤਰਨਤਾਰਨ ਵਾਲੇ ਕਾਂਡ ਵਿਚ ਦਵਿੰਦਰ ਬੰਬੀਹਾ ਦੇ ਕਹਿਣ ‘ਤੇ ਸਾਡੇ ਭਰਾ ਲੰਮਾ ਪੱਟੀ ਦੀ ਕਿਡਨੈਪਿੰਗ ਵਿਚ ਮਦਦ ਕੀਤੀ ਸੀ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...