ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਅੱਜ ਰਾਜ ਆਫ਼ਤ ਜੋਖ਼ਮ ਪ੍ਰਬੰਧਨ ਫੰਡ (SDRMF) ਵੱਲੋਂ ਸੂਬਿਆਂ ਨੂੰ 11,092 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਕੁਆਰੰਟੀਨ ਅਤੇ ਹੋਰ ਸਹੂਲਤਾਂ ਦਾ ਅਸਾਨੀ ਨਾਲ ਪ੍ਰਬੰਧ ਕੀਤਾ ਜਾ ਸਕੇ। ਕੇਂਦਰੀ ਗ੍ਰਹਿ ਮੰਤਰਾਲੇ ਦੇ ਬਿਆਨ ਮੁਤਾਬਕ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬਿਆਂ ਨੂੰ ਐਸਡੀਆਰਐਮਐਫ ਅਧੀਨ ਰੁਪਏ ਜਾਰੀ ਕੀਤੇ ਹਨ।
ਇਸ ਤੋਂ ਪਹਿਲਾਂ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਦੂਜੀ ਵਾਰ ਸੂਬਿਆਂ ਦੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਅਤੇ ਮਦਦ ਦਾ ਭਰੋਸਾ ਦਿੱਤਾ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰੀ ਨੇ ਐਸਡੀਐਮਆਰਐਫ ਅਧੀਨ ਸਾਰੇ ਸੂਬਿਆਂ ਨੂੰ 11,092 ਕਰੋੜ ਰੁਪਏ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੱਸ ਦਈਏ ਕਿ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ, 2950 ਤੋਂ ਵੱਧ ਲੋਕਾਂ ਵਿੱਚ ਕੋਰੋਨਾਵਾਇਰਸ ਦੀ ਸੰਕਰਮਣ ਦੀ ਪੁਸ਼ਟੀ ਹੋਈ ਹੈ ਅਤੇ 62 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 212 ਮਰੀਜ਼ ਠੀਕ ਹੋ ਗਏ ਹਨ।