ਚੰਡੀਗੜ੍ਹ : ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁਝ ਹਿੱਸਿਆਂ ਵਿਚ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦੀ ਜਾਰੀ ਕਰ ਦਿੱਤਾ ਜਾਵੇਗਾ। ਇੱਥੋਂ ਜਾਰੀ ਇਕ ਬਿਆਨ ‘ਚ ਸਰਕਾਰੀਆ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕੁਝ ਕਿਸਾਨਾਂ ਦੀਆਂ ਫਸਲਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਪੁੱਜਾ ਸੀ। ਇਸ ਦੀ ਸੂਚਨਾ ਮਿਲਦੇ ਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ। ਫਸਲਾਂ ਨੂੰ ਪੁੱਜੇ ਨੁਕਸਾਨ ਦੀਆਂ ਰਿਪੋਰਟਾਂ ਹਾਲੇ ਪ੍ਰਾਪਤ ਹੋ ਰਹੀਆਂ ਹਨ ਅਤੇ ਜਿਉਂ ਹੀ ਮੁਕੰਮਲ ਰਿਪੋਰਟ ਪ੍ਰਾਪਤ ਹੋ ਜਾਵੇਗੀ, ਮਾਲ ਵਿਭਾਗ ਵੱਲੋਂ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ।
Related Posts
ਅਮਰੀਕਾ ‘ਚ ਕੋਰੋਨਾ ਕਰਕੇ ਹੁਣ ਤੱਕ 40 ਹਜ਼ਾਰ ਤੋਂ ਵੱਧ ਮੌਤਾਂ
ਕੋਰੋਨਾ ਵਾਇਰਸ ਨੇ ਦੁਨੀਆ ਭਰ ‘ਚ ਸੱਭ ਤੋਂ ਵੱਧ ਅਮਰੀਕਾ ਨੂੰ ਪ੍ਰਭਾਵਿਤ ਕੀਤਾ ਹੈ। ਅਮਰੀਕਾ ‘ਚ ਕੋਰੋਨਾ ਨਾਲ ਮਰਨ ਵਾਲਿਆਂ…
ਜੰਗ ਨਾਲ ਹੱਲ ਨਹੀਂ ਹੋਣਾ ਕਸ਼ਮੀਰ ਮਸਲਾ
ਇਸਲਾਮਾਬਾਦ – ਕਸ਼ਮੀਰ ਦਾ ਮਸਲਾ ਜੰਗ ਨਾਲ ਹੱਲ ਨਹੀਂ ਹੋ ਸਕਦਾ। ਇਹ ਸਿਰਫ ਗੱਲਬਾਤ ਰਾਹੀਂ ਹੀ ਹੱਲ ਹੋ ਸਕਦਾ ਹੈ…
ਜਦੋਂ ਬੇਨਜ਼ੀਰ ਭੁੱਟੇ ਨੇ ਕਿਹਾ : ਵਿਆਹ ਤੋਂ ਪਹਿਲਾਂ ਸੈਕਸ ਚ ਕੋਈ ਬੁਰਾਈ ਨਹੀਂ
ਬੇਨਜ਼ੀਰ ਭੁੱਟੋ ਆਪਣੇ ਆਖਰੀ ਸਿਆਸੀ ਜਲਸੇ ਸਮੇਂ 27 ਦਸੰਬਰ 2007 ਨੂੰ ਜਦੋਂ ਬੇਨਜ਼ੀਰ ਇੱਕ ਚੋਣ ਜਲਸੇ ਤੋਂ ਮਗਰੋਂ ਆਪਣੀ ਕਾਰ…